For the best experience, open
https://m.punjabitribuneonline.com
on your mobile browser.
Advertisement

ਵਿਦੇਸ਼ ਭੇਜਣ ਦੇ ਨਾਮ ’ਤੇ 45 ਲੱਖ ਠੱਗੇ

07:06 AM Sep 15, 2024 IST
ਵਿਦੇਸ਼ ਭੇਜਣ ਦੇ ਨਾਮ ’ਤੇ 45 ਲੱਖ ਠੱਗੇ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਚੰਡੀਗੜ੍ਹ ਪੁਲੀਸ ਦੇ ਥਾਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਸਬੰਧੀ ਕੇਸ ਦਰਜ ਕੀਤਾ ਹੈ। ਇਹ ਕੇਸ ਜਗੀਰ ਸਿੰਘ ਵਾਸੀ ਸੈਕਟਰ-51 ਦੀ ਸ਼ਿਕਾਇਤ ’ਤੇ ਅਜੀਤ ਸਿੰਘ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਉਸ ਦੀ ਨੂੰਹ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕ ਭੇਜਣ ਦੇ ਨਾਮ ’ਤੇ 45 ਲੱਖ ਰੁਪਏ ਲੈ ਲਏ, ਪਰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਰੁਪਏ ਵਾਪਸ ਕੀਤੇ ਸਨ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਉਕਤ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

Advertisement