ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

450 ਸਾਲਾ ਸ਼ਤਾਬਦੀ ਨੂੰ ਸਮਰਪਿਤ ਚੇਤਨਾ ਮਾਰਚ

10:38 AM Sep 13, 2024 IST
ਮਾਰਚ ਦੀ ਸਮਾਪਤੀ ਉਪਰੰਤ ਅਰਦਾਸ ਕਰਦੇ ਹੋਏ ਗਿਆਨੀ ਜੋਗਿੰਦਰ ਸਿੰਘ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 12 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਵਿੱਚ ਗੁਰੂ ਅਮਰਦਾਸ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਅਤੇ ਗੁਰੂ ਰਾਮਦਾਸ ਦੇ 450 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੀਤਾ। ਸ੍ਰੀ ਚਾਵਲਾ ਨੇ ਦੱਸਿਆ ਕਿ ਸ਼ਹਿਰ ਦੀਆਂ ਗਲੀਆਂ ਦੇ ਵਿੱਚੋਂ ਹੁੰਦਾ ਹੋਇਆ ਇਹ ਚੇਤਨਾ ਮਾਰਚ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ। ਭਾਈ ਚਾਵਲਾ ਨੇ ਦੱਸਿਆ ਕਿ ਇਸ ਚੇਤਨਾ ਮਾਰਚ ਦਾ ਪ੍ਰੋਗਰਾਮ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਉਲੀਕਿਆ ਗਿਆ। ਭਾਈ ਚਾਵਲਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਿੱਤੇ ਉਪਦੇਸ਼ਾਂ ਨੂੰ ਜੀਵਨ ਵਿੱਚ ਢਾਲਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਮੈਨੇਜਰ ਹਰਦੇਵ ਸਿੰਘ, ਪ੍ਰਿੰਸੀਪਲ ਡਾ. ਜਸਵੀਰ ਸਿੰਘ, ਪ੍ਰਿੰਸੀਪਲ ਸਤਨਾਮ ਸਿੰਘ ਅਤੇ ਡਾ. ਰਵਿੰਦਰ ਸਿੰਘ ਰੇਖੀ ਮੌਜੂਦ ਸਨ।

Advertisement

Advertisement