ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਢੰਗਰਾਲੀ ਦੇ ਗਰੀਨ ਬੂਥ ’ਤੇ 450 ਬੂਟੇ ਵੰਡੇ

07:14 AM Jun 02, 2024 IST
ਪਿੰਡ ਢੰਗਰਾਲੀ ਵਿਚ ਵੋਟ ਪਾਉਣ ਵਾਲਿਆਂ ਨੂੰ ਬੂਟੇ ਦਿੰਦੇ ਹੋਏ ਪ੍ਰਬੰਧਕ।

ਪੱਤਰ ਪ੍ਰੇਰਕ
ਮੋਰਿੰਡਾ, 1 ਜੂਨ
ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲਗਪਗ 58 ਫ਼ੀਸਦੀ ਦੇ ਕਰੀਬ ਵੋਟਿੰਗ ਹੋਈ। ਬੂਥ ਨੰਬਰ-191 ਵਿੱਚ ਏਵੀਐੱਮ ਖ਼ਰਾਬ ਹੋਣ ਕਾਰਨ ਵੋਟਾਂ ਪਾਉਣ ਦਾ ਕੰਮ ਸਾਢੇ 8 ਵਜੇ ਸ਼ੁਰੂ ਹੋਇਆ। ਪਿੰਡਾਂ ਵਿੱਚ ਲੋਕ ਸਭਾ ਚੋਣਾਂ ਲਈ ਹੋਈ ਵੋਟਿੰਗ ’ਚ ਲੋਕਾਂ ਨੇ ਉਤਸ਼ਾਹ ਨਾਲ ਆਪਣੇ ਹੱਕ ਦੀ ਵਰਤੋਂ ਕੀਤੀ। ਮੋਰਿੰਡਾ ਸ਼ਹਿਰ ਵਿੱਚ ਦੁਪਹਿਰ 12 ਵਜੇ ਤੱਕ 45 ਫ਼ੀਸਦੀ ਵੋਟਾਂ ਪੈ ਚੁੱਕੀਆਂ ਸਨ। ਪ੍ਰਸ਼ਾਸਨ ਵੱਲੋਂ ਪਿੰਡ ਢੰਗਰਾਲੀ ਵਿੱਚ ਬਣਾਏ ਗਰੀਨ ਬੂਥ 151-152 ਵਿੱਚ ਜੰਗਲਾਤ ਵਿਭਾਗ ਵੱਲੋ ਭੇਜੇ 450 ਬੂਟੇ ਵੋਟਰਾਂ ਨੂੰ ਵੰਡ ਕੇ ਇਨ੍ਹਾਂ ਦੀ ਸੰਭਾਲ ਦੀ ਅਪੀਲ ਕੀਤੀ ਗਈ।
ਮੋਰਿੰਡਾ ਦੇ ਬਿਜਲੀ ਬੋਰਡ ਦੇ ਦਫ਼ਤਰ ਵਿੱਚ ਬਣਾਏ ਪੋਲਿੰਗ ਬੂਥ ਨੰਬਰ-191 ਵਿੱਚ ਈਵੀਐਮ ਮਸ਼ੀਨ ਵਿੱਚ ਖ਼ਰਾਬੀ ਆਉਣ ਕਾਰਨ ਵੋਟਿੰਗ ਦੇਰੀ ਨਾਲ ਸ਼ੁਰੂ ਹੋਈ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਬਣਾਏ ਗਏ ਪੋਲਿੰਗ ਬੂਥਾਂ ਤੇ ਵੋਟਰਾਂ ਨੇ ਅਮਨ ਸ਼ਾਂਤੀ ਨਾਲ ਵੋਟਾਂ ਪਾਈਆਂ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਤੇ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਸਨਮਾਨ ਕੀਤਾ ਗਿਆ। ਪੋਲਿੰਗ ਬੂਥਾਂ ’ਤੇ ਨੌਜਵਾਨਾਂ ਵੱਲੋਂ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਛਬੀਲਾਂ ਲਗਾਈਆਂ ਗਈਆਂ।

Advertisement

Advertisement
Advertisement