For the best experience, open
https://m.punjabitribuneonline.com
on your mobile browser.
Advertisement

450 ਸਾਲਾ ਗੁਰਗੱਦੀ ਦਿਵਸ ਮਨਾਇਆ

07:09 AM Sep 17, 2024 IST
450 ਸਾਲਾ ਗੁਰਗੱਦੀ ਦਿਵਸ ਮਨਾਇਆ
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਜਥਾ। -ਫੋਟੋ: ਸੋਢੀ
Advertisement

ਐਸਏਐਸ ਨਗਰ (ਮੁਹਾਲੀ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਰਾਮਦਾਸ ਦਾ 450 ਸਾਲਾ ਗੁਰਗੱਦੀ ਦਿਵਸ ਮਨਾਇਆ ਗਿਆ। ਸਵੇਰੇ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਗੁਰਵਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰਗੱਦੀ ਦੇਣ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਬੀਬੀ ਜਸਪ੍ਰੀਤ ਕੌਰ ਪਟਿਆਲਾ ਨੇ ਕੀਰਤਨ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਨੇ ਚੌਥੀ ਪਾਤਸ਼ਾਹ ਦੇ ਗੁਰੂ ਗ੍ਰੰਥ ਸਾਹਿਬ ਦਰਜ 30 ਰਾਗਾਂ ਵਿੱਚ 679 ਸ਼ਬਦਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਭਾਈ ਗਗਨਦੀਪ ਸਿੰਘ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਭਾਈ ਮਨਮੀਤ ਸਿੰਘ ਗੁਰਮਤਿ ਪ੍ਰਚਾਰ ਸੇਵਾ ਮਿਸ਼ਨ ਜਥਾ, ਭਾਈ ਹਰਜਿੰਦਰ ਸਿੰਘ ਜ਼ੀਰਕਪੁਰ, ਭਾਈ ਅਮਿਤ ਸਿੰਘ, ਭਾਈ ਮੇਹਰ ਸਿੰਘ ਸ੍ਰੀ ਪੰਜ਼ੋਖਰਾ ਸਾਹਿਬ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਹਰਿਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement