For the best experience, open
https://m.punjabitribuneonline.com
on your mobile browser.
Advertisement

ਗੁਰੂ ਰਾਮਦਾਸ ਦੇ 450 ਸਾਲਾ ਗੁਰਿਆਈ ਦਿਵਸ ਸਮਾਗਮਾਂ ਦੀ ਰੂਪ-ਰੇਖਾ ਤਿਆਰ

07:26 AM Jun 06, 2024 IST
ਗੁਰੂ ਰਾਮਦਾਸ ਦੇ 450 ਸਾਲਾ ਗੁਰਿਆਈ ਦਿਵਸ ਸਮਾਗਮਾਂ ਦੀ ਰੂਪ ਰੇਖਾ ਤਿਆਰ
ਮੀਟਿੰਗ ਵਿੱਚ ਸ਼ਾਮਲ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਹੋਰ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜੂਨ
ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਰੂਪ-ਰੇਖਾ ਤਿਆਰ ਕੀਤੀ ਹੈ। ਇਹ ਸਮਾਗਮ ਵੱਖ-ਵੱਖ ਥਾਵਾਂ ’ਤੇ ਸਤੰਬਰ ਵਿੱਚ ਹੋਣਗੇ। ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਸ਼ਤਾਬਦੀ ਕਮੇਟੀ ਦੀ ਮੀਟਿੰਗ ਹੋਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਗਠਤ ਕੀਤੀ ਸ਼ਤਾਬਦੀ ਕਮੇਟੀ ਵੱਲੋਂ ਦੋਵਾਂ ਸ਼ਤਾਬਦੀ ਦਿਹਾੜਿਆਂ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤੈਅ ਕੀਤੀ ਗਈ। ਭਾਈ ਮਹਿਤਾ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਸਤੰਬਰ ਦੇ ਪਹਿਲੇ ਹਫ਼ਤੇ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਅੰਮ੍ਰਿਤਸਰ ਵਿਖੇ ਕੀਰਤਨ ਦਰਬਾਰ ਨਾਲ ਹੋਵੇਗੀ ਜਦਕਿ ਇੱਥੋਂ ਹੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੌਰਾਨ 13 ਸਤੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਹੋਵੇਗਾ ਤੇ 14 ਸਤੰਬਰ ਨੂੰ ਇੱਥੇ ਹੀ ਕੌਮੀ ਪੱਧਰ ਦਾ ਗੁਰਮਤਿ ਸਮਾਗਮ ਹੋਵੇਗਾ। ਇਸੇ ਤਰ੍ਹਾਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ 15 ਸਤੰਬਰ ਨੂੰ ਆਸਟ੍ਰੇਲੀਆ ਦੀ ਸਹਿਜ ਪਾਠ ਸੇਵਾ ਸੰਸਥਾ ਰਾਹੀਂ ਚੱਲ ਰਹੇ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ।
ਇਸ ਮਗਰੋਂ 16 ਸਤੰਬਰ ਨੂੰ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਤੇ 17 ਸਤੰਬਰ ਨੂੰ ਸ੍ਰੀ ਖਡੂਰ ਸਾਹਿਬ ਤੋਂ ਸ੍ਰੀ ਗੋਇੰਦਵਾਲ ਤੱਕ ਪੈਦਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ ਵੇਲੇ ਢਾਡੀ, ਕਵੀਸ਼ਰ ਅਤੇ ਕਵੀ ਦਰਬਾਰ ਕਰਵਾਏ ਜਾਣਗੇ ਜਦਕਿ 18 ਸਤੰਬਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ।

Advertisement

Advertisement
Author Image

joginder kumar

View all posts

Advertisement
Advertisement
×