ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਲਈ 46.89 ਕਰੋੜ ਜਾਰੀ
08:28 AM Feb 02, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਫਰਵਰੀ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਮੰਤਰੀ ਨੇ ਦੱਸਿਆ ਕਿ ਆਈਸੀਡੀਐੱਸ ਸਕੀਮ ਤਹਿਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਛੇ ਮਹੀਨੇ ਤੋਂ ਛੇ ਸਾਲ ਤੱਕ ਦੀ ਉਮਰ ਦੇ ਬੱਚਿਆਂ, ਗਰਭਵਤੀਆਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਸਿਹਤ ਸਿੱਖਿਆ ਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।
Advertisement
Advertisement