For the best experience, open
https://m.punjabitribuneonline.com
on your mobile browser.
Advertisement

ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ 47 ਕੈਡੇਟਾਂ ਵੱਲੋਂ ਐੱਨਡੀਏ ਦੀ ਪ੍ਰੀਖਿਆ ਪਾਸ

08:55 AM Sep 22, 2024 IST
ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ 47 ਕੈਡੇਟਾਂ ਵੱਲੋਂ ਐੱਨਡੀਏ ਦੀ ਪ੍ਰੀਖਿਆ ਪਾਸ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 21 ਸਤੰਬਰ
ਇਥੋਂ ਦੇ ਸੈਕਟਰ-77 ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡੇਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ-॥) ਦੀ ਲਿਖਤੀ ਪ੍ਰੀਖਿਆ ਪਾਸ ਕਰ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।
ਇਹ ਨਤੀਜੇ ਬੀਤੇ ਦਿਨੀਂ ਐਲਾਨੇ ਗਏ ਹਨ, ਜਿਸ ’ਚ 74.6 ਫੀਸਦੀ ਪਾਸ ਪ੍ਰਤੀਸ਼ਤਤਾ ਨਾਲ ਮੁਹਾਲੀ ਦੀ ਇਹ ਇਹ ਵੱਕਾਰੀ ਸੰਸਥਾ ਦੇਸ਼ ਭਰ ’ਚ ਮੋਹਰੀ ਰਹੀ ਹੈ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਹੋਣਹਾਰ ਕੈਡੇਟਾਂ ਨੂੰ ਮੁਬਾਰਕਬਾਦ ਦਿੱਤੀ।
­ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਕੁੱਲ 238 ਕੈਡੇਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਦਾਖ਼ਲਾ ਲੈਣ ਵਿੱਚ ਸਫਲ ਹੋਏ ਹਨ ਤੇ 160 ਕੈਡੇਟ ਰੱਖਿਆ ਸੇਵਾਵਾਂ ’ਚ ਕਮਿਸ਼ਨਡ ਅਫ਼ਸਰ ਵਜੋਂ ਚੁਣੇ ਗਏ ਹਨ। ਡਾਇਰੈਕਟਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 21 ਕੈਡੇਟ, ਜਿਨ੍ਹਾਂ ਨੇ ਆਪਣੀ ਐਸਐਸਬੀ ਇੰਟਰਵਿਊ ਪਾਸ ਕਰ ਲਈ ਹੈ, ਉਹ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ।

Advertisement

Advertisement
Advertisement
Author Image

Advertisement