For the best experience, open
https://m.punjabitribuneonline.com
on your mobile browser.
Advertisement

48 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਹੋਰ ਖੇਪ ਬਰਾਮਦ

08:05 AM May 13, 2024 IST
48 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਹੋਰ ਖੇਪ ਬਰਾਮਦ
ਬਰਾਮਦਗੀ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਤੇ ਹੋਰ ਪੁਲੀਸ ਅਧਿਕਾਰੀ। -ਫੋਟੋ: ਸਰਬਜੀਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 12 ਮਈ
ਸੂਬੇ ਵਿੱਚ ਹੈਰੋਇਨ ਬਰਾਮਦਗੀ ਦੇ ਵੱਡੇ ਮਾਮਲੇ ਵਿੱਚ ਹੋਰ ਸਫ਼ਲਤਾ ਹਾਸਲ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਪਹਿਲਾਂ ਬਰਾਮਦ ਕੀਤੀ ਗਈ 48 ਕਿੱਲੋਗ੍ਰਾਮ ਤੋਂ ਇਲਾਵਾ 500 ਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ ਹੈ ਅਤੇ ਇਸ ਰੈਕੇਟ ਨੂੰ ਚਲਾਉਣ ਵਾਲੇ 10 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪਿਛਲੇ ਹਫ਼ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ 48 ਕਿੱਲੋ ਹੈਰੋਇਨ ਬਰਾਮਦ ਕਰ ਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਗਰੋਹ ਨੂੰ 10 ਜਣਿਆਂ ਵੱਲੋਂ ਯੋਜਨਾਬੱਧ ਤਰੀਕੇ ਨਾਲ ਚਲਾਇਆ ਜਾ ਰਿਹਾ ਸੀ। ਪੁਲੀਸ ਨੇ ਉਨ੍ਹਾਂ ਨੂੰ ਹੁਣ ਗ੍ਰਿਫਤਾਰ ਕਰ ਲਿਆ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਪਰਮਿੰਦਰ ਕੌਰ ਉਰਫ਼ ਰਾਣੀ ਵਾਸੀ ਲਗੇਰੀ, ਰੋਹਿਤ ਕੁਮਾਰ ਵਾਸੀ ਪਿੰਡ ਕਟੜਾ ਚੜ੍ਹਤ ਸਿੰਘ, ਦਲਜੀਤ ਸਿੰਘ ਵਾਸੀ ਪਿੰਡ ਵਿਰਕਾ, ਅਮਰਜੀਤ ਸ਼ਰਮਾ ਉਰਫ਼ ਸੋਨੂੰ ਸ਼ਰਮਾ ਵਾਸੀ ਗੜ੍ਹਸ਼ੰਕਰ, ਅਨਿਲ ਕੁਮਾਰ ਵਾਸੀ ਗੜ੍ਹਸ਼ੰਕਰ, ਸੁਰਜੀਤ ਕੁਮਾਰ ਵਾਸੀ ਗੜ੍ਹਸ਼ੰਕਰ, ਗੁਰਵਿੰਦਰ ਸਿੰਘ ਵਾਸੀ ਪਿੰਡ ਪੰਡੋਰੀ, ਮਨਜੀਤ ਸਿੰਘ ਉਰਫ ਸੋਨੀ ਵਾਸੀ ਪਿੰਡ ਮੁਹਾਵਾ, ਖੁਸ਼ਹਾਲ ਉਰਫ ਗੋਪਾਲ ਸੈਣੀ ਵਾਸੀ ਹੈਬੋਵਾਲ ਤੇ ਮਲਕੀਤ ਸਿੰਘ ਵਾਸੀ ਪਿੰਡ ਭੂਸੇ ਵਜੋਂ ਹੋਈ ਹੈ। ਰੋਹਿਤ ਸਿੰਘ, ਹਰਦੀਪ ਸਿੰਘ ਰਾਹੀਂ ਹਵਾਲਾ ਚੈਨਲਾਂ ਦੀ ਵਰਤੋਂ ਕਰ ਕੇ ਨਾਜਾਇਜ਼ ਤਸਕਰੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਹੁਣ 500 ਗ੍ਰਾਮ ਹੈਰੋਇਨ, 84.78 ਲੱਖ ਰੁਪਏ ਦੀ ਡਰੱਗ ਮਨੀ, ਦੋ ਕਾਰਾਂ ਅਤੇ ਟਰੱਕ ਬਰਾਮਦ ਕੀਤੇ ਹਨ।

Advertisement

ਨਾਜਾਇਜ਼ ਸ਼ਰਾਬ ਤੇ ਲਾਹਣ ਜ਼ਬਤ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਅੱਜ ਇੱਥੇ ਸਰਹੱਦੀ ਪੱਟੀ ’ਤੇ ਪੈਂਦੇ ਚਾਰ ਜ਼ਿਲ੍ਹਿਆਂ ਵਿੱਚ ਲਾਏ ਨਾਕਿਆਂ ਦੌਰਾਨ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਜ਼ਬਤ ਕੀਤੀ ਗਈ ਹੈ। ਇਸ ਸਬੰਧੀ 17 ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਪੁਲੀਸ ਨੇ ਅੱਜ ਅੰਮ੍ਰਿਤਸਰ ਦਿਹਾਤੀ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਤਲਾਸ਼ੀ ਮੁਹਿੰਮ ਦੌਰਾਨ 16,850 ਕਿੱਲੋ ਲਾਹਣ ਸਣੇ ਕੁੱਲ 287 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 212 ਲਿਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਗਈ, ਜਦਕਿ ਬਟਾਲਾ ਵਿੱਚੋਂ 12,200 ਕਿੱਲੋ ਲਾਹਣ ਅਤੇ 45 ਲਿਟਰ ਨਾਜਾਇਜ਼ ਸ਼ਰਾਬ, ਅੰਮ੍ਰਿਤਸਰ ਦਿਹਾਤੀ ਅਤੇ ਪਠਾਨਕੋਟ ਜ਼ਿਲ੍ਹੇ ਵਿੱਚੋਂ 15-15 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।

Advertisement

Advertisement
Author Image

Advertisement