ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਂਪ ਦੌਰਾਨ 49 ਵਿਅਕਤੀਆਂ ਵੱਲੋਂ ਖੂਨਦਾਨ

07:34 AM Nov 03, 2024 IST
ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਜਗਜੀਵਨ ਸਿੰਘ ਖੀਰਨੀਆਂ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 2 ਨਵੰਬਰ
ਸਮਾਜ ਸੇਵੀ ਕਾਰਜਾਂ ਵਿੱਚ ਜੁਟੀ ਸੰਸਥਾ ਮਾਛੀਵਾੜਾ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ ਐੱਨਜੀਓ ਵੱਲੋਂ ਅੱਜ ਮਰਹੂਮ ਨਰਿੰਦਰਪਾਲ ਸਿੰਘ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਅ। ਸੰਸਥਾ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ ਨੇ ਦੱਸਿਆ ਕਿ ਐੱਨਜੀਓ ਦੇ ਮੈਂਬਰ ਪਰਮਦੀਪਪਾਲ ਸਿੰਘ ਦੇ ਪਿਤਾ ਮਰਹੂਮ ਨਰਿੰਦਰਪਾਲ ਸਿੰਘ ਦੀ ਯਾਦ ਵਿੱਚ ਲਗਾਏ ਇਸ ਕੈਂਪ ਦੌਰਾਨ 49 ਵਿਅਕਤੀਆਂ ਨੇ ਖੂਨਦਾਨ ਕੀਤਾ।
ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਖੂਨਦਾਨੀਆਂ ਦੀ ਹੋਸਲਾ ਹਫਜਾਈ ਕੀਤੀ ਅਤੇ ਉਨਾਂ ਨੂੰ ਸਨਮਾਨਿਤ ਕੀਤ। ਸ੍ਰੀ ਖੀਰਨੀਆਂ ਨੇ ਕਿਹਾ ਕਿ ਦਾਨ ਕੀਤਾ ਖੂਨ ਕਈ ਕੀਮਤੀ ਜਾਨਾਂ ਬਚਾਉਂਦਾ ਹੈ ਤੇ ਸਾਨੂੰ ਸਾਰਿਆਂ ਨੂੰ ਅਜਿਹੇ ਕੰਮ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨਾਂ ਮਾਛੀਵਾੜਾ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਰਹੂਮ ਨਰਿੰਦਰਪਾਲ ਸਿੰਘ ਦੀ ਯਾਦ ਵਿੱਚ ਅਜਿਹੇ ਖੂਨਦਾਨ ਕੈਂਪ ਲਗਾਉਣਾ ਉਨਾਂ ਨੂੰ ਨਿੱਘੀ ਸ਼ਰਧਾਂਜਲੀ ਹੈ। ਇਸ ਮੌਕੇ ਡਾ. ਦਵਿੰਦਰ ਕੁਮਾਰ ਵਰਮਾ ਵੀ ਮੌਜੂਦ ਸਨ।

Advertisement

Advertisement