5 ਸਾਲਾ ਬੱਚੇ ਦੀ ਮੌਤ ਲਈ ਚਾਚੇ ਖ਼ਿਲਾਫ਼ ਕੇਸ ਦਰਜ
05:55 AM Mar 14, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਰਾਏਕੋਟ, 13 ਮਾਰਚ
ਥਾਣਾ ਸਦਰ ਰਾਏਕੋਟ ਪੁਲੀਸ ਨੇ ਸੁਖਵਿੰਦਰ ਕੌਰ ਪਤਨੀ ਹਰਬੰਸ ਸਿੰਘ ਵਾਸੀ ਝੋਰੜਾਂ ਦੀ ਸ਼ਿਕਾਇਤ ’ਤੇ ਹਰਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਝੋਰੜਾਂ ਖ਼ਿਲਾਫ਼ ਉਸ ਦੇ 5 ਸਾਲਾ ਪੁੱਤਰ ਗੁਰਤੇਜ ਸਿੰਘ ਨੂੰ ਧੋਖੇ ਨਾਲ ਹਾਦਸੇ ਵਿੱਚ ਮਾਰ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ 14 ਫਰਵਰੀ ਨੂੰ ਜ਼ਿਲ੍ਹਾ ਪੁਲੀਸ ਮੁਖੀ ਲੁਧਿਆਣਾ (ਦਿਹਾਤੀ) ਨੂੰ ਸ਼ਿਕਾਇਤ ਦਿੱਤੀ ਸੀ ਜਿਸ ਦੀ ਜਾਂਚ ਉਪ ਪੁਲੀਸ ਕਪਤਾਨ ਰਾਏਕੋਟ ਹਰਜਿੰਦਰ ਸਿੰਘ ਨੇ ਕੀਤੀ ਸੀ। ਜ਼ਿਲ੍ਹਾ ਅਟਾਰਨੀ ਦੀ ਰਿਪੋਰਟ ਦੇ ਆਧਾਰ ’ਤੇ ਅੱਜ ਇਹ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸਦਰ ਦੇ ਮੁਖੀ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਤੇਜ ਸਿੰਘ (5) ਆਪਣੇ ਚਾਚਾ ਹਰਪ੍ਰੀਤ ਸਿੰਘ ਨਾਲ ਮੋਟਰਸਾਈਕਲ ’ਤੇ ਗਿਆ ਸੀ। ਰਾਹ ਵਿੱਚ ਵਾਪਰੇ ਹਾਦਸੇ ਵਿੱਚ ਗੁਰਤੇਜ ਦੀ ਮੌਤ ਹੋ ਗਈ ਸੀ।
Advertisement
Advertisement