ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਨੋਵਾ ਵਿੱਚੋਂ 5 ਕਰੋੜ ਦੇ ਗਹਿਣੇ ਜ਼ਬਤ

08:50 AM Mar 18, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 17 ਮਾਰਚ
ਲੋਕ ਸਭਾ ਚੋਣਾਂ 2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਤੁਰੰਤ ਬਾਅਦ ਹਰਕਤ ਵਿੱਚ ਆਉਂਦਿਆਂ ਪੰਜਾਬ ਟੈਕਸੇਸ਼ਨ ਵਿਭਾਗ ਨੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਇੱਕ ਨਿੱਜੀ ਵਾਹਨ ਵਿੱਚੋਂ ਟੈਕਸ ਚੋਰੀ ਕਰਕੇ ਲਿਜਾਏ ਜਾ ਰਹੇ ਪੰਜ ਕਰੋੜ ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਜ਼ਬਤ ਕੀਤੇ ਗਏ ਹਨ। ਇਹ ਖੁਲਾਸਾ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਜੀਵਨਜੋਤ ਕੌਰ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਧੀਕ ਮੁੱਖ ਸਕੱਤਰ (ਟੈਕਸੇਸ਼ਨ) ਪੰਜਾਬ ਵਿਕਾਸ ਪ੍ਰਤਾਪ ਸਿੰਘ ਅਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਦੇ ਆਦੇਸ਼ਾਂ ’ਤੇ ਟੈਕਸ ਚੋਰੀ ਦਾ ਪਤਾ ਲਗਾਉਣ ਲਈ ਵਾਹਨਾਂ ਦੀ ਜਾਂਚ ਆਰੰਭੀ ਗਈ ਹੈ। ਇਸ ਦੌਰਾਨ ਐਸਟੀਓ ਹੁਕਮ ਚੰਦ ਬਾਂਸਲ ਦੀ ਅਗਵਾਈ ਹੇਠਲੀ ਇੱਕ ਟੀਮ ਨੂੰ ਬਠਿੰਡਾ ਤੋਂ ਚੰਡੀਗੜ੍ਹ ਜਾਣ ਵਾਲੀ ਇਨੋਵਾ ਗੱਡੀ ਵਿਚ ਵੱਡੀ ਮਾਤਰਾ ਵਿੱਚ ਕੀਮਤੀ ਧਾਤਾਂ ਦੀ ਢੋਆ-ਢੁਆਈ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਟੀਮ ਨੇ ਇਸ ਗੱਡੀ ਦਾ ਪਿੱਛਾ ਕੀਤੀ ਤੇ ਇਨੋਵਾ ਨੂੰ ਇੱਕ ਟੌਲ ਪਲਾਜ਼ਾ ਨੇੜਿਉਂ ਕਾਬੂ ਕੀਤਾ। ਜਾਂਚ ਕਰਨ ’ਤੇ ਇਨੋਵਾ ਵਿਚੋਂ 5 ਕਰੋੜ ਦੇ ਸੋਨੇ ਤੇ ਹੀਰਿਆਂ ਨਾਲ ਜੜੇ ਗਹਿਣੇ ਮਿਲੇ ਜੋ ਜ਼ਬਤ ਕਰ ਲਏ ਗਏ ਹਨ।
ਜੀਵਨਜੋਤ ਕੌਰ ਨੇ ਦੱਸਿਆ ਕਿ ਇਨ੍ਹਾਂ ਵਸਤਾਂ ਦਾ ਮਾਲਕ ਜੀਐਸਟੀ ਐਕਟ ਅਨੁਸਾਰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਿਹਾ। ਇਨ੍ਹਾਂ ਗਹਿਣਿਆਂ ਵਿੱਚ ਅੰਗੂਠੀਆਂ, ਚੂੜੀਆਂ, ਚੋਕਰ ਸੈੱਟ ਅਤੇ ਹਾਰ ਆਦਿ ਸ਼ਾਮਲ ਹਨ। ਹਾਲਾਂਕਿ ਇਸ ਮਾਲ ਦੀ ਅਸਲ ਕੀਮਤ ਦਾ ਪਤਾ ਲਗਾਉਣ ਅਤੇ ਦਸਤਾਵੇਜ਼ਾਂ ਨੂੰ ਪ੍ਰਮਾਣਿਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਦਾ ਕਹਿਣਾ ਸੀ ਕਿ ਇਨ੍ਹਾਂ ਗਹਿਣਿਆਂ ਦਾ ਮੁਲਾਂਕਣ ਹੋਣ ਉਪਰੰਤ ਸਬੰਧਤ ਫਰਮ ਤੋਂ ਟੈਕਸ ਚੋਰੀ ਦਾ ਜੁਰਮਾਨਾ ਵਸੂਲਿਆ ਜਾਵੇਗਾ।

Advertisement

Advertisement
Advertisement