ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਮਾਰਤ ਡਿੱਗਣ ਕਾਰਨ 5 ਮਜ਼ਦੂਰ ਦੱਬੇ, ਇੱਕ ਮੌਤ

08:19 AM Apr 19, 2024 IST
ਬਚਾਅ ਕਾਰਜ ਵਿੱਚ ਜੁਟੇ ਹੋਏ ਐੱਨਡੀਆਰਐੱਫ ਦੇ ਕਰਮਚਾਰੀ।

ਜਗਮੋਹਨ ਸਿੰਘ
ਰੂਪਨਗਰ, 18 ਅਪਰੈਲ
ਇੱਥੋਂ ਦੀ ਪ੍ਰੀਤ ਕਲੋਨੀ ਵਿੱਚ ਇਮਾਰਤ ਡਿੱਗਣ ਕਾਰਨ 5 ਮਜ਼ਦੂਰ ਦੱਬ ਗਏ, ਇਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀਸੀ ਡਾ. ਪ੍ਰੀਤੀ ਯਾਦਵ ਤੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਆਈਟੀਬੀਪੀ ਦੀਆਂ ਟੀਮਾਂ ਵੱਲੋਂ ਮੌਕੇ ਉੱਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਅਤੇ ਸ਼ਾਮ 7 ਵਜੇ ਦੇ ਕਰੀਬ ਦੋ ਮਜ਼ਦੂਰਾਂ ਨੂੰ ਬਾਹਰ ਕੱਢ ਕੇ ਪੀਜੀਆਈ ਭੇਜ ਦਿੱਤਾ ਗਿਆ ਹੈ। ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ਹੈ। ਇੱਕ ਮਿਸਤਰੀ ਅਤੇ ਮਜ਼ਦੂਰ ਅਜੇ ਵੀ ਹੇਠਾਂ ਦੱਬੇ ਹੋਏ, ਜਿਨ੍ਹਾਂ ਨੂੰ ਬਾਹਰ ਕੱਢਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਪੀਜੀਆਈ ਭੇਜੇ ਮਜ਼ਦੂਰਾਂ ਦੀ ਪਛਾਣ ਨਾਜ਼ਮ ਅਤੇ ਸਾਹਿਲ ਵਜੋਂ ਹੋਈ।
ਮ੍ਰਿਤਕ ਦੀ ਪਛਾਣ ਫੋਰਮੈਨ ਰਮੇਸ਼ ਵਜੋਂ ਹੋਈ ਹੈ। ਡੀਸੀ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਘਟਨਾ ਮਗਰੋਂ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਆਈਟੀਬੀਪੀ ਦੀਆਂ ਟੀਮਾਂ ਵੱਲੋਂ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਤਕਨੀਕੀ ਸਲਾਹਕਾਰਾਂ ਦੀ ਸਲਾਹ ਨਾਲ ਪੜਾਅ ਵਾਰ ਮਜ਼ਦੂਰਾਂ ਨੂੰ ਕੱਢਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੀਤ ਕਲੋਨੀ ਵਿੱਚ ਘਰ ਦੀਆਂ ਕੰਧਾਂ ’ਤੇ ਪਏ ਪੁਰਾਣੇ ਲੈਂਟਰ ਨੂੰ ਉੱਚਾ ਕਰਨ ਲਈ ਜੈੱਕ ਰਾਹੀਂ ਉੱਪਰ ਚੁੱਕਿਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਇਮਾਰਤ ਡਿੱਗ ਗਈ। ਇਸ ਕਾਰਨ ਮਜ਼ਦੂਰ ਹੇਠਾਂ ਦੱਬ ਗਏ ਜਿਨ੍ਹਾਂ ਨੂੰ ਕੱਢਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐੱਸਪੀ ਰੁਪਿੰਦਰ ਕੌਰ ਸਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement