For the best experience, open
https://m.punjabitribuneonline.com
on your mobile browser.
Advertisement

ਰਿਸ਼ਵਤਖੋਰ ਪੁਲੀਸ ਮੁਲਾਜ਼ਮਾਂ ਨੂੰ 5-5 ਸਾਲ ਦੀ ਸਜ਼ਾ

08:32 AM Oct 14, 2023 IST
ਰਿਸ਼ਵਤਖੋਰ ਪੁਲੀਸ ਮੁਲਾਜ਼ਮਾਂ ਨੂੰ 5 5 ਸਾਲ ਦੀ ਸਜ਼ਾ
hand in jail.
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਅਕਤੂਬਰ
ਲੁਧਿਆਣਾ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ 13 ਪੁਲੀਸ ਮੁਲਾਜ਼ਮਾਂ ਨੂੰ ਅਦਾਲਤ ਨੇ 5-5 ਸਾਲ ਦੀ ਸਜ਼ਾ ਸੁਣਾਈ ਹੈ। ਪੁਲੀਸ ਮੁਲਾਜ਼ਮਾਂ ’ਤੇ ਰਿਸ਼ਵਤ ਲੈਣ ਦਾ ਦੋਸ਼ ਸੀ। ਸਾਲ 2003 ’ਚ ਸ਼ਿਕਾਇਤਕਰਤਾ ਸਵਰਗੀ ਬਿੱਟੂ ਚਾਵਲਾ ਤੇ ਸੁਭਾਸ਼ ਕੈਟੀ ਨੇ ਮੁਲਜ਼ਮਾਂ ਦੇ ਖਿਲਾਫ਼ ਕੇਸ ਦਰਜ ਕਰਵਾਇਆ ਸੀ। ਸਾਰੇ ਮੁਲਜ਼ਮ ਉਸ ਸਮੇਂ ਥਾਣਾ ਡਵੀਜ਼ਨ ਨੰਬਰ 6 ’ਚ ਤੈਨਾਤ ਸਨ। 20 ਸਾਲਾਂ ਬਾਅਦ ਵਧੀਕ ਸੈਸ਼ਨ ਜੱਜ ਡਾ. ਅਜੀਤ ਅਤਰੀ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ। ਇਨ੍ਹਾਂ ਪੁਲੀਸ ਮੁਲਾਜ਼ਮਾਂ ’ਤੇ ਹਜ਼ਾਰਾਂ ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਨ। ਸਾਰੇ ਹੀ ਮੁਲਾਜ਼ਮ ਉਸ ਵੇਲੇ ਥਾਣਆ ਡਿਵੀਜ਼ਨ ਨੰਬਰ 6 ਵਿੱਚ ਤਾਇਨਾਤ ਸਨ। ਜਨਿ੍ਹਾਂ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿੱਚ ਸਬ-ਇੰਸਪੈਕਟਰ ਦਰਸ਼ਨ ਸਿੰਘ, ਹੈੱਡ ਕਾਂਸਟੇਬਲ ਮਿਲਖਾ ਸਿੰਘ, ਹੈੱਡ ਕਾਂਸਟੇਬਲ ਜਸਵਿੰਦਰ ਸਿੰਘ, ਹੈੱਡ ਕਾਂਸਟੇਬਲ ਸਰਤਾਜ ਸਿੰਘ, ਹੈੱਡ ਕਾਂਸਟੇਬਲ ਅਮਰੀਕ ਸਿੰਘ, ਹੈੱਡ ਕਾਂਸਟੇਬਲ ਅਮਰੀਕ ਸਿੰਘ, ਹੈੱਡ ਕਾਂਸਟੇਬਲ ਕੁਲਦੀਪ ਸਿੰਘ, ਹੈੱਡ ਕਾਂਸਟੇਬਲ ਜੈ ਕ੍ਰਿਸ਼ਨ, ਹੈੱਡ ਕਾਂਸਟੇਬਲ ਬਲਦੇਵ ਸਿੰਘ , ਕਾਂਸਟੇਬਲ ਪਲਵਿੰਦਰ ਸਿੰਘ, ਕਾਂਸਟੇਬਲ ਰਾਕੇਸ਼ ਕੁਮਾਰ, ਕਾਂਸਟੇਬਲ ਅਮਰੀਕ ਸਿੰਘ, ਐੱਸ.ਪੀ.ਓ. ਪ੍ਰੇਮ ਸਿੰਘ ਸ਼ਾਮਲ ਹਨ।

Advertisement

ਲਾਟਰੀ ਚਲਾਉਣ ਵਾਲਿਆਂ ਤੋਂ ਲੈਂਦੇ ਸਨ ਰਿਸ਼ਵਤ

ਸੁਭਾਸ਼ ਕੈਟੀ ਨੇ ਦੱਸਿਆ ਕਿ ਸਾਲ 2003 ਵਿੱਚ ਉਹ ਤੇ ਉਨ੍ਹਾਂ ਦਾ ਦੋਸਤ ਲਾਟਰੀ ਦਾ ਕੰਮ ਕਰਦੇ ਸਨ। ਪੁਲੀਸ ਮੁਲਾਜ਼ਮ ਉਨ੍ਹਾਂ ਨੂੰ ਰੋਜ਼ਾਨਾ ਤੰਗ ਕਰਦੇ ਸਨ। ਉਨ੍ਹਾਂ ਕੋਲੋਂ ਪੈਸਿਆਂ ਦੀ ਮੰਗ ਕਰਦੇ ਸਨ। ਉਨ੍ਹਾਂ ਨੇ ਪ੍ਰੇਸ਼ਾਨ ਹੋ ਕੇ ਸਾਰੇ ਹੀ ਰਿਸ਼ਵਤਖੋਰ ਮੁਲਾਜ਼ਮਾਂ ਦੀ ਵੀਡੀਓ ਬਣਾ ਲਈ। ਇਸ ਵੀਡੀਓ ਦੇ ਆਧਾਰ ’ਤੇ ਹੀ ਉਨ੍ਹਾਂ ਨੇ ਇਨਸਾਫ਼ ਦੇ ਲਈ 20 ਸਾਲ ਲੜਾਈ ਲੜੀ ਹੈ।

Advertisement

Advertisement
Author Image

sukhwinder singh

View all posts

Advertisement