ਜੱਗੋਚੱਕ ਟਾਂਡਾ ਅਤੇ ਸੀਹੋਵਾਲ ਦੇ 50 ਪਰਿਵਾਰ ਕਾਂਗਰਸ ਵਿੱਚ ਸ਼ਾਮਲ
ਸਰਬਜੀਤ ਸਾਗਰ
ਦੀਨਾਨਗਰ, 21 ਅਕਤੂਬਰ
ਪਿੰਡ ਸੀਹੋਵਾਲ ਅਤੇ ਜੱਗੋਚੱਕ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਨਾਲ ਜੁੜੇ 50 ਤੋਂ ਵੱਧ ਪਰਿਵਾਰਾਂ ਨੇ ਵਿਧਾਇਕਾ ਅਰੁਣਾ ਚੌਧਰੀ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮੂਲੀਅਤ ਕੀਤੀ। ਸੀਹੋਵਾਲ ਦੇ ਸਾਬਕਾ ਅਕਾਲੀ ਸਰਪੰਚ ਅਮਰੀਕ ਸਿੰਘ ਦੇ ਨਾਲ ਸਤਨਾਮ ਸਿੰਘ, ਬਲਕਾਰੀ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ ਸੀਹੋਵਾਲ, ਨਿਸ਼ਾਨ ਸਿੰਘ, ਮਹਿੰਦਰ ਸਿੰਘ, ਜਸਵੀਰ ਸਿੰਘ, ਗੋਪਾਲ ਦਾਸ, ਪ੍ਰੀਤਮ ਸਿੰਘ, ਹਰਭਜਨ ਸਿੰਘ, ਅਮਨਦੀਪ ਸਿੰਘ, ਸਚਿਨ, ਸਲਵਿੰਦਰ ਸਿੰਘ ਅਤੇ ਪਿਆਰਾ ਸਿੰਘ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਇਹ ਅਕਾਲੀ ਪਰਿਵਾਰ ਕਾਂਗਰਸੀ ਆਗੂ ਰਮਨ ਦੱਤਾ, ਗੁਰਬਚਨ ਸਿੰਘ ਅਤੇ ਜੈ ਹਰੀਚੰਦ ਦੀ ਅਗਵਾਈ ਵਿੱਚ ਕਾਂਗਰਸ ’ਚ ਸ਼ਾਮਲ ਹੋਏ। ਜਦਕਿ ਜੱਗੋਚੱਕ ਟਾਂਡਾ ਤੋਂ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੈਪਟਨ ਬਲਵਿੰਦਰ ਸਿੰਘ ਤੋਂ ਇਲਾਵਾ ਇਸੇ ਪਿੰਡ ਨਾਲ ਸਬੰਧਿਤ ‘ਆਪ’ ਦੇ ਆਗੂ ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਟਾਂਡਾ, ਦਿਲਪ੍ਰੀਤ ਸਿੰਘ ਜੋਨੀ, ਜਤਿੰਦਰ ਸਿੰਘ, ਮਨਜੀਤ ਸਿੰਘ, ਸੁਖਵੀਰ ਸਿੰਘ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਵੰਦ ਸਿੰਘ, ਸਰਦਾਰ ਮੀਤ ਸਿੰਘ, ਲਵਜੀਤ ਸਿੰਘ, ਗੁਰਜੀਤ ਸਿੰਘ, ਕਰਨਪ੍ਰੀਤ, ਗੁਰਦੀਪ ਸਿੰਘ, ਕੁਲਦੀਪ ਸਿੰਘ, ਅਮਨਦੀਪ ਸਿੰਘ, ਬਲਵਿੰਦਰ ਸਿੰਘ ਵੀਕੋ, ਮਨਦੀਪ ਸਿੰਘ, ਬੰਟੀ, ਸਰਦੂਲ ਸਿੰਘ, ਬਿਕਰਮਜੀਤ ਸਿੰਘ ਅਤੇ ਦਰਬਾਰਾ ਸਿੰਘ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਹੈ। ਇਨ੍ਹਾਂ ਪਰਿਵਾਰਾਂ ਨੂੰ ਵਿਧਾਇਕਾ ਅਰੁਣਾ ਚੌਧਰੀ ਅਤੇ ਅਸ਼ੋਕ ਚੌਧਰੀ ਨੇ ਸਿਰੋਪੇ ਪਹਿਨਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਅਰੁਣਾ ਚੌਧਰੀ ਨੇ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਤੋਂ ਬਾਅਦ ਹੁਣ ਪੰਚਾਇਤੀ ਚੋਣਾਂ ਵਿੱਚ ‘ਆਪ’ ਪਾਰਟੀ ਨੂੰ ਲੋਕਾਂ ਨੇ ਨਕਾਰਿਆ ਹੈ ਜਦਕਿ ਅਕਾਲੀ ਦਲ ਤੇ ਭਾਜਪਾ ਮੁਕਾਬਲੇ ਵਿੱਚੋਂ ਪੂਰੀ ਤਰ੍ਹਾਂ ਨਾਲ ਬਾਹਰ ਹੋ ਚੁੱਕੀਆਂ ਹਨ।