ਨਾਨਕ ਨਗਰੀ ਦੇ 50 ਪਰਿਵਾਰ ‘ਆਪ’ ਵਿੱਚ ਸ਼ਾਮਲ
ਪੱਤਰ ਪ੍ਰੇਰਕ
ਫਗਵਾੜਾ, 15 ਨਵੰਬਰ
ਪਿੰਡ ਨਾਨਕ ਨਗਰੀ ਵਿੱਚ 50 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਨ੍ਹਾਂ ਪਰਿਵਾਰਾਂ ਨੂੰ ‘ਆਪ’ ਆਗੂ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ‘ਆਪ’ ’ਚ ਸ਼ਾਮਲ ਹੋਣ ਵਾਲਿਆਂ ਵਿੱਚ ਪੰਚਾਇਤ ਮੈਂਬਰ ਰਾਮ ਲੁਭਾਇਆ, ਮਨੰਤ ਰਾਮ, ਮੱਖਣ ਲਾਲ, ਬਲਬੀਰ ਕੌਰ ਤੇ ਕਮਲਜੀਤ ਕੌਰ ਵੀ ਸ਼ਾਮਲ ਸਨ। ਮਾਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਪਿੰਡ ਦਾ ਮੁਕੰਮਲ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਅੱਜ ‘ਆਪ’ ’ਚ ਸ਼ਾਮਲ ਹੋਏ ਹਨ, ਉਹ ਭਗਵੰਤ ਮਾਨ ਸਰਕਾਰ ਦੇ ਹੁਣ ਤੱਕ ਦੇ ਕੰਮਾਂ ਅਤੇ ‘ਆਪ’ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ। ਕਿਉਂਕਿ ਪੰਜਾਬ ’ਚ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅਜਿਹੀ ਸਰਕਾਰ ਸੱਤਾ ’ਚ ਆਈ ਹੈ, ਜਿਸ ਨੇ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦੇ ਪਹਿਲੇ ਸਾਲ ਵਿੱਚ ਹੀ ਪੂਰੇ ਕਰ ਦਿੱਤੇ ਹਨ ਅਤੇ ਸੂਬੇ ਦਾ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੀਨੀਅਰ ਆਗੂ ਦਲਜੀਤ ਸਿੰਘ ਰਾਜੂ ਨੇ ਵੀ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ। ਇਸ ਮੌਕੇ ਸਰਪੰਚ ਸਰਵਣ ਸਿੰਘ, ਹਰਮੇਸ਼ ਪਾਠਕ ਤੇ ਬਲਾਕ ਪ੍ਰਧਾਨ ਵਰੁਣ ਬੰਗੜ ਚੱਕ ਹਕੀਮ ਤੇ ਫੌਜੀ ਸ਼ੇਰਗਿੱਲ ਆਦਿ ਹਾਜ਼ਰ ਸਨ।