ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

50 ਉਡਾਣਾਂ ਨੂੰ ਮਿਲੀ ਬੰਬ ਦੀ ਧਮਕੀ

04:34 PM Oct 27, 2024 IST
ਫਾਈਲ ਫੋੋਟੋ।

ਨਵੀਂ ਦਿੱਲੀ, 27 ਅਕਤੂਬਰ
ਭਾਰਤੀ ਏਅਰਲਾਈਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਐਤਵਾਰ ਨੂੰ ਵੀ ਜਾਰੀ ਰਿਹਾ। ਸੂਤਰਾਂ ਮੁਤਾਬਕ ਭਾਰਤੀ ਏਅਰਲਾਈਨਾਂ ਦੀਆਂ ਅੱਜ ਘੱਟੋ-ਘੱਟ 50 ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪਿਛਲੇ 14 ਦਿਨਾਂ ਵਿਚ ਹੁਣ ਤੱਕ 350 ਤੋਂ ਵੱਧ ਉਡਾਣਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਨ੍ਹਾਂ ਵਿਚੋਂ ਬਹੁਤੀਆਂ ਧਮਕੀਆਂ ਸੋਸ਼ਲ ਮੀਡੀਆ ਰਾਹੀਂ ਦਿੱਤੀਆਂ ਗਈਆਂ ਹਨ। ਅਕਾਸਾ ਏਅਰ ਦੀਆਂ 15 ਉਡਾਣਾਂ ਜਦੋਂਕਿ ਇੰਡੀਗੋ ਤੇ ਵਿਸਤਾਰਾ ਦੀਆਂ ਕ੍ਰਮਵਾਰ 18 ਤੇ 17 ਉਡਾਣਾਂ ਨੂੰ ਧਮਕੀ ਦਿੱਤੀ ਗਈ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲਾ ਏਅਰਲਾਈਨਾਂ ਨੂੰ ਅਜਿਹੀਆਂ ਧਮਕੀਆਂ ਦੀ ਅਲਾਮਤ ਨਾਲ ਨਜਿੱਠਣ ਲਈ ਕਾਨੂੰਨੀ ਕਾਰਵਾਈ ਦੇ ਵਿਕਲਪ ’ਤੇ ਵਿਚਾਰ ਕਰ ਰਿਹਾ ਹੈ। -ਪੀਟੀਆਈ

Advertisement

Advertisement