ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੀਐੱਮਸੀ ਆਗੂ ਸਾਕੇਤ ਗੋਖਲੇ ਨੂੰ 50 ਲੱਖ ਦਾ ਹਰਜਾਨਾ

07:28 AM Jul 02, 2024 IST

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਆਗੂ ਸਾਕੇਤ ਗੋਖਲੇ ਨੂੰ ਮਾਣਹਾਨੀ ਮਾਮਲੇ ਵਿੱਚ 50 ਲੱਖ ਰੁਪਏ ਦਾ ਹਰਜਾਨਾ ਲਾਇਆ ਹੈ। ਗੋਖਲੇ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਪਤਨੀ ਤੇ ਸਾਬਕਾ ਰਾਜਦੂਤ ਲਕਸ਼ਮੀ ਐੱਮ ਪੁਰੀ ਵੱਲੋਂ ਸਵਿਟਜ਼ਰਲੈਂਡ ਵਿੱਚ ਖ਼ਰੀਦੀ ਗਈ ਜਾਇਦਾਦ ਬਾਰੇ ਅਪਮਾਨਜਨਕ ਟਵੀਟ ਕੀਤਾ ਸੀ। ਅਦਾਲਤ ਨੇ ਟੀਐੱਮਸੀ ਆਗੂ ਨੂੰ ਇਸ ਅਪਮਾਨਜਨਕ ਟਿੱਪਣੀ ਲਈ ਮੁਆਫ਼ੀ ਮੰਗਣ ਦਾ ਆਦੇਸ਼ ਦਿੱਤਾ ਹੈ। ਜਸਟਿਸ ਅਨੂਪ ਜੈਰਾਮ ਭੰਭਾਨੀ ਨੇ ਸੰਯੁਕਤ ਰਾਸ਼ਟਰ ਦੇ ਸਾਬਕਾ ਸਹਾਇਕ ਸਕੱਤਰ ਜਨਰਲ ਵੱਲੋਂ ਦਾਇਰ ਮਾਣਹਾਨੀ ਕੇਸ ਦੀ ਸੁਣਵਾਈ ਕਰਦਿਆਂ ਇਹ ਫ਼ੈਸਲਾ ਦਿੱਤਾ। -ਪੀਟੀਆਈ

Advertisement

Advertisement
Advertisement