For the best experience, open
https://m.punjabitribuneonline.com
on your mobile browser.
Advertisement

ਅੰਤਰ-ਜਾਤੀ ਵਿਆਹ ਸਕੀਮ ਤਹਿਤ ਸੌ ਲਾਭਪਾਤਰੀਆਂ ਨੂੰ 50 ਲੱਖ ਵੰਡੇ

06:58 AM Mar 14, 2024 IST
ਅੰਤਰ ਜਾਤੀ ਵਿਆਹ ਸਕੀਮ ਤਹਿਤ ਸੌ ਲਾਭਪਾਤਰੀਆਂ ਨੂੰ 50 ਲੱਖ ਵੰਡੇ
ਸੈਮੀਨਾਰ ਵਿੱਚ ਹਾਜ਼ਰੀ ਭਰਦੇ ਹੋਏ ਲਾਭਪਾਤਰੀ।
Advertisement

ਪਾਲ ਸਿੰਘ ਨੌਲੀ
ਜਲੰਧਰ, 13 ਮਾਰਚ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਅੰਤਰ-ਜਾਤੀ ਵਿਆਹ ਸਕੀਮ ਤਹਿਤ 100 ਯੋਗ ਲਾਭਪਾਤਰੀਆਂ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੰਡੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਸਮਾਜ ਵਿੱਚੋਂ ਜਾਤੀ ਆਧਾਰਤ ਵਿਤਕਰੇ ਖਤਮ ਕਰਨ ਦੇ ਨਾਲ-ਨਾਲ ਲੋਕਾਂ ਵਿੱਚ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਅੰਤਰ-ਜਾਤੀ ਵਿਆਹ ਕਰਨ ਵਾਲੇ ਜੋੜੇ ਇਸ ਸਕੀਮ ਤਹਿਤ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਲਾਭਪਾਤਰੀਆਂ ਦੇ ਖਾਤੇ ਵਿੱਚ 30-30 ਹਜ਼ਾਰ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਗਈ ਹੈ ਜਦਕਿ 20-20 ਹਜ਼ਾਰ ਰੁਪਏ ਦੇ ਮੁੱਲ ਵਾਲੇ ਨੈਸ਼ਨਲ ਸੇਵਿੰਗ ਸਰਟੀਫਿਕੇਟ ਵੀ ਸਾਰੇ 100 ਲਾਭਪਾਤਰੀਆਂ ਵਿੱਚ ਵੰਡੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਇਸ ਸਕੀਮ ਦੇ ਘੇਰੇ ਵਿੱਚ ਆਉਣ ਵਾਲੇ ਹਰੇਕ ਜੋੜੇ ਨੂੰ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਸੰਜੀਵ ਮਨਨ ਨੇ ਦੱਸਿਆ ਕਿ ਇਸ ਸਕੀਮ ਤਹਿਤ ਕੁੱਲ 100 ਲਾਭਪਾਤਰੀਆਂ ਨੂੰ 50 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡਾ. ਬੀ. ਆਰ. ਅੰਬੇਡਕਰ ਹਾਲ ਵਿੱਚ ਸੈਮੀਨਾਰ ਵੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਜੋੜਿਆਂਂ ਨੇ ਅੰਤਰ-ਜਾਤੀ ਵਿਆਹ ਰਜਿਸਟਰ ਕੀਤਾ ਹੈ, ਉਹ 50,000 ਰੁਪਏ ਦੀ ਵਿੱਤੀ ਸਹਾਇਤਾ ਦਾ ਲਾਭ ਲੈਣ ਲਈ ਸਮਾਜਿਕ ਨਿਆਂ ਵਿਭਾਗ ਵਿੱਚ ਇਸ ਸਕੀਮ ਲਈ ਬਿਨੈ ਕਰ ਸਕਦੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×