ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਕਾਨ ਨੂੰ ਅੱਗ ਲੱਗਣ ਕਾਰਨ 50 ਲੱਖ ਦਾ ਨੁਕਸਾਨ

10:30 AM Oct 19, 2024 IST
ਦੁਕਾਨ ਨੂੰ ਲੱਗੀ ਹੋਈ ਅੱਗ ਬੁਝਾਉਂਦੇ ਹੋਏ ਲੋਕ।

ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ, 18 ਅਕਤੂਬਰ
ਸਥਾਨਕ ਮੇਨ ਬਾਜ਼ਾਰ ਵਿੱਚ ਪਵਨ ਕੁਮਾਰ ਪੰਸਾਰੀ ਦੀ ਦੁਕਾਨ ’ਤੇ ਲੰਘੀ ਰਾਤ ਅਚਾਨਕ ਅੱਗ ਲੱਗ ਗਈ ਜਿਸ ਕਰ ਕੇ ਸਾਰੀ ਦੁਕਾਨ ਸੜ ਗਈ| ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਹ ਰਾਤ ਨੂੰ ਦੁਕਾਨ ਬੰਦ ਕਰ ਕੇ ਚਲੇ ਗਏ ਸਨ ਪਰ ਦੇਰ ਰਾਤ ਕਿਸੇ ਨੇ ਉਨ੍ਹਾਂ ਨੂੰ ਦੱਸਿਆ ਕਿ ਦੁਕਾਨ ਨੂੰ ਭਿਆਨਕ ਅੱਗ ਲੱਗੀ ਹੋਈ ਹੈ| ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਫਾਇਰ ਬ੍ਰਿਗੇਡ ਦੀ ਗੱਡੀ ਨਾ ਹੋਣ ਕਰ ਕੇ ਉਨ੍ਹਾਂ ਨੇ ਕੁਝ ਹੋਰ ਲੋਕਾਂ ਦੀ ਮਦਦ ਨਾਲ ਖ਼ੁਦ ਹੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਸਾਰਾ ਕੁਝ ਸੜ ਗਿਆ| ਪਵਨ ਕੁਮਾਰ ਨੇ ਕਿਹਾ ਹੈ ਕਿ ਉਸ ਦਾ ਕਰੀਬ 50 ਲੱਖ ਦਾ ਨੁਕਸਾਨ ਹੋ ਗਿਆ ਹੈ| ਉਨ੍ਹਾਂ ਕਿਹਾ ਜਦੋਂ ਸਾਰੀ ਅੱਗ ਬੁਝ ਗਈ ਤਾਂ ਕਰਤਾਰਪੁਰ ਲਾਂਘੇ ’ਤੇ ਖੜ੍ਹੀ ਵਿਸ਼ੇਸ਼ ਫ਼ਾਇਰ ਬ੍ਰਿਗੇਡ ਦੀ ਗੱਡੀ ਵੀ ਪਹੁੰਚ ਗਈ ਸੀ| ਉਨ੍ਹਾਂ ਕਿਹਾ ਕਿ ਜੇ ਇੱਥੇ ਫ਼ਾਇਰ ਬ੍ਰਿਗੇਡ ਦੀ ਗੱਡੀ ਸਮੇਂ ਸਿਰ ਪਹੁੰਚ ਜਾਂਦੀ ਤਾਂ ਉਸ ਦਾ ਇੰਨਾ ਵੱਡਾ ਨੁਕਸਾਨ ਹੋਣ ਤੋਂ ਬਚ ਜਾਣਾ ਸੀ|
ਇਸ ਦੌਰਾਨ ਡੇਰਾ ਬਾਬਾ ਨਾਨਕ ਦੇ ਵਪਾਰ ਮੰਡਲ ਵੱਲੋਂ ਪੀੜਤ ਦੁਕਾਨਦਾਰ ਦੀ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਨਾਲ ਹੀ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਕਸਬੇ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ|

Advertisement

ਟਾਇਰਾਂ ਦੀ ਦੁਕਾਨ ਨੂੰ ਅੱਗ ਲੱਗੀ

ਫਗਵਾੜਾ (ਪੱਤਰ ਪ੍ਰੇਰਕ): ਬਾਬਾ ਗਧੀਆ ਵਿੱਚ ਸਥਿਤ ਟਾਇਰਾਂ ਦੀ ਦੁਕਾਨ ਨੂੰ ਬੀਤੀ ਰਾਤ ਅੱਗ ਲੱਗ ਗਈ। ਇਸ ਕਾਰਨ ਲੱਖਾਂ ਦਾ ਸਾਮਾਨ ਸੜ ਗਿਆ। ਇਸ ਸਬੰਧੀ ਜੀਵਨ ਨੇ ਦੱਸਿਆ ਕਿ ਉਹ ਰਾਤ ਨੂੰ ਦੁਕਾਨ ਬੰਦ ਕਰ ਕੇ ਚਲਾ ਗਿਆ ਤੇ ਕੁੱਝ ਹੀ ਦੇਰ ਬਾਅਦ ਗੁਆਂਢੀ ਦਾ ਫੋਨ ਆਇਆ ਤੇ ਅੱਗ ਬਾਰੇ ਸੂਚਨਾ ਦਿੱਤੀ। ਉਸ ਨੇ ਜਦੋਂ ਆ ਕੇ ਦੇਖਿਆ ਤਾਂ ਦੁਕਾਨ ਦੇ ਅੰਦਰ ਅੱਗ ਲੱਗ ਹੋਈ ਸੀ। ਫਾਇਰ ਬ੍ਰਿਗੇਡ ਦੀ ਟੀਮ ਨੇ ਪੁੱਜ ਕੇ ਅੱਗ ਬੁਝਾਈ। ਦੁਕਾਨਦਾਰ ਅਨੁਸਾਰ ਉਸ ਦਾ ਕਰੀਬ ਚਾਰ ਲੱਖ ਦਾ ਨੁਕਸਾਨ ਹੋਇਆ ਹੈ।

Advertisement
Advertisement