Stubble Burning Case:ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਦੀ ਗਿਰਾਵਟ
ਚੰਡੀਗੜ੍ਹ, 28 ਅਕਤੂਬਰ
ਇਸ ਸਮੇਂ ਦੌਰਾਨ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2022 ਮੁਕਾਬਲੇ 75 ਪ੍ਰਤੀਸ਼ਤ ਦੀ ਕਮੀ ਆਈ ਹੈ। ਐਤਵਾਰ ਨੂੰ ਪੰਜਾਬ ਵਿਚ 138 ਖੇਤਾਂ ਵਿਚ ਅੱਗ ਲੱਗਣ ਦੀ ਘਟਨਾਵਾਂ ਸਾਹਮਣੇ ਆਈਆਂ। ਖੇਤਾਂ ਵਿੱਚ ਪਰਾਲੀ ਨੂੰ ਅੱਗ ਦੇ ਮਾਮਲਿਆਂ ਵਿੱਚ ਗਿਰਾਵਟ ਦਾ ਦਿੱਲੀ ਵਿੱਚ ਹਵਾ ਪ੍ਰਦੂਸ਼ਣ ’ਤੇ ਕੋਈ ਖਾਸ ਪ੍ਰਭਾਵ ਨਹੀਂ ਪਿਆ ਹੈ, ਦਿੱਲੀ ਵਿਚ ਹਵਾ ਦੀ ਗੁਣਵੱਤਾ ਬਹੁਤ ਮਾੜੀ 355 ਏਕਿਊਆਈ ਦਰਜ ਕੀਤੀ ਗਈ।
31 ਲੱਖ ਹੈਕਟੇਅਰ ਤੋਂ ਵੱਧ ਝੋਨੇ ਦੇ ਰਕਬੇ ਦੇ ਨਾਲ ਪੰਜਾਬ ਹਰ ਸਾਲ ਲਗਭਗ 180-200 ਲੱਖ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਕਰਦਾ ਹੈ। ਪੰਜਾਬ ਵਿੱਚ 2023 ਵਿੱਚ 36,663 ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਕਿ ਪਿਛਲੇ ਸਾਲ ਨਾਲੋਂ ਅਜਿਹੀਆਂ ਘਟਨਾਵਾਂ ਵਿੱਚ 26 ਪ੍ਰਤੀਸ਼ਤ ਦੀ ਗਿਰਾਵਟ ਦਰਜ ਕਰਦੀਆਂ ਹਨ।
ਪਿਛਲੇ ਸਾਲਾਂ ਦੌਰਾ ਪਰਾਲੀ ਨੂੰ ਅੱਗ ਲੱਗਣ ਦੀਆਂ ਦਰਜ ਘਟਨਾਵਾਂ
2023 ਵਿੱਚ 36,663
2022 ਵਿੱਚ 49,922
2021 ਵਿੱਚ 71,304
2020 ਵਿੱਚ 76,590
2019 ਵਿੱਚ 55,210
2018 ਵਿੱਚ 50,590
ਇਨ੍ਹਾਂ ਵਿੱਚ ਸੰਗਰੂਰ, ਮਾਨਸਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ’ਚ ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ। -ਪੀਟੀਆਈ