For the best experience, open
https://m.punjabitribuneonline.com
on your mobile browser.
Advertisement

ਲੰਪੀ ਸਕਿਨ ਤੋਂ ਬਚਾਅ ਲਈ 50 ਫੀਸਦੀ ਟੀਕਾਕਰਨ ਮੁਕੰਮਲ: ਖੁੱਡੀਆਂ

07:48 AM Mar 14, 2024 IST
ਲੰਪੀ ਸਕਿਨ ਤੋਂ ਬਚਾਅ ਲਈ 50 ਫੀਸਦੀ ਟੀਕਾਕਰਨ ਮੁਕੰਮਲ  ਖੁੱਡੀਆਂ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਾਰਚ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਚਲਾਈ ਟੀਕਾਕਰਨ ਮੁਹਿੰਮ ਤਹਿਤ 17 ਦਿਨਾਂ ਅੰਦਰ ਲਗਪਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਇਸ ਵਿਆਪਕ ਮੁਹਿੰਮ ਤਹਿਤ ਸੂਬੇ ਦੇ 25 ਲੱਖ ਪਸ਼ੂਆਂ ਦੇ 100 ਫ਼ੀਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਹੁਣ ਤੱਕ 12,49,779 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ 16 ਅਪਰੈਲ ਤੱਕ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਵੈਕਸੀਨ ਦੀਆਂ ਰੋਜ਼ਾਨਾ 60,000 ਖੁਰਾਕਾਂ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪਸ਼ੂ ਪਾਲਣ ਵਿਭਾਗ ਵੱਲੋਂ 837 ਸਮਰਪਿਤ ਵੈਟਰਨਰੀ ਟੀਮਾਂ ਫ਼ੀਲਡ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਸ੍ਰੀ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੰਪੀ ਸਕਿਨ ਤੋਂ ਬਚਾਅ ਲਈ ਪਸ਼ੂਆਂ ਦੇ ਟੀਕਾਕਰਨ ਵਾਸਤੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖ਼ਰੀਦੀਆਂ ਹਨ। ਇਸ ਮੁਹਿੰਮ ਤਹਿਤ ਸੂਬੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਸਾਰੇ ਗਊਵੰਸ਼ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ।

Advertisement

Advertisement
Author Image

joginder kumar

View all posts

Advertisement
Advertisement
×