ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਂਪ ਦੌਰਾਨ 50 ਯੂਨਿਟ ਖੂਨਦਾਨ

09:46 AM Sep 20, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 19 ਸਤੰਬਰ
ਭਾਰਤ ਗਰੁੱਪ ਆਫ ਇੰਸਟੀਚਿਊਟ ਪ੍ਰਹਿਲਾਦਪੁਰ ਵਿੱਚ ਰੈਡ ਕਰਾਸ ਸੁਸਾਇਟੀ ਤੇ ਐੱਲਐੱਨਜੇਪੀ ਹਸਪਤਾਲ ਦੇ ਸਹਿਯੋਗ ਨਾਲ ਖੂਨ ਦਾਨ ਕੈਂਪ ਲਾਇਆ ਗਿਆ। ਕੈਂਪ ਵਿਚ ਡਾਕਟਰਾਂ ਦੀ ਟੀਮ ਨੇ 50 ਯੂਨਿਟ ਖੂਨ ਇਕੱਠਾ ਕੀਤਾ। ਕੈਂਪ ਦਾ ਉਦਘਾਟਨ ਭਾਰਤ ਗਰੁੱਪ ਦੇ ਚੇਅਰਮੈਨ ਓਮ ਨਾਥ ਸੈਣੀ ਨੇ ਕੀਤਾ। ਉਨ੍ਹਾਂ ਕਿਹਾ ਕਿ ਖੂਨ ਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ ਕਿਉਂਕਿ ਕਿਸੇ ਵਲੋਂ ਦਿੱਤਾ ਗਿਆ ਖੂਨ ਕਿਸੇ ਦੀ ਕੀਮਤੀ ਜਾਨ ਬਚਾ ਸਕਦਾ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਰੂਬਲ ਸ਼ਰਮਾ ਨੇ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਖੂਨਦਾਨ ਕਰਨ ਵਾਲੇ ਸਟਾਫ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਸਥਾ ਦੇ ਵਾਈਸ ਚੇਅਰਮੈਨ ਭਰਤ ਸੈਣੀ, ਡਾਇਰੈਕਟਰ ਰੂਬਲ ਸ਼ਰਮਾ, ਪ੍ਰਿੰਸੀਪਲ ਡਾ. ਸ਼ੁਰੇਸ਼ ਕੁਮਾਰ ਬੈਨੀਪਾਲ, ਡਾ. ਅਨਿਲ ਕੁਮਾਰ, ਪ੍ਰੋ. ਸਤੀਸ਼ ਕੁਮਾਰ, ਸੰਦੀਪ ਸੈਣੀ, ਵਿਜੈਂਦਰ ਸ਼ਰਮਾ, ਸਹਿਦੇਵ ਕੰਬੋਜ, ਯਸ਼, ਅਜੇ ਗੁਪਤਾ ਮੌਜੂਦ ਸਨ।

Advertisement

Advertisement