ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ 51 ਮੁਲਾਜ਼ਮ ਮੁਅੱਤਲ

07:53 AM Jul 05, 2023 IST
ਸ੍ਰੀ ਦਰਬਾਰ ਸਾਹਿਬ ਦੇ ਲੰਗਰ ਘਰ ਵਿੱਚ ਲੰਗਰ ਛਕਦੇ ਹੋਏ ਸ਼ਰਧਾਲੂ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜੁਲਾਈ
ਸ਼੍ਰੋਮਣੀ ਕਮੇਟੀ ਨੇ ਬੇਨੇਮੀਆਂ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਅੱਜ ਵੱਡੀ ਮਿਸਾਲੀ ਕਾਰਵਾਈ ਕੀਤੀ ਹੈ। ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੁੱਕੇ ਪ੍ਰਸ਼ਾਦਿਆਂ ਦੇ ਲਗਪਗ ਇਕ ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ਵਿੱਚ 51 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 8 ਮੈਨੇਜਰ, 35 ਇੰਸਪੈਕਟਰ, 6 ਸੁਪਰਵਾਈਜ਼ਰ ਅਤੇ 2 ਸਟੋਰਕੀਪਰ ਸ਼ਾਮਲ ਹਨ।
ਮਿਲੇ ਵੇਰਵਿਆਂ ਮੁਤਾਬਕ ਅੱਜ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਆਪਣੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਗਈ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਮੁਤਾਬਕ ਲੰਗਰ ਘਰ ਦੇ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੀ ਰਕਮ ਜਮ੍ਹਾਂ ਨਾ ਕਰਾਉਣ ਦਾ ਇਹ ਮਾਮਲਾ ਕਰੋਨਾ ਕਾਲ ਵੇਲੇ ਦੇ 2019 ਤੋਂ ਲੈ ਕੇ 2021 ਤਕ ਤਿੰਨ ਸਾਲ ਦੇ ਸਮੇਂ ਦਾ ਹੈ। ਇਸ ਸਮੇਂ ਦੌਰਾਨ ਲੰਗਰ ਘਰ ਦੇ ਸੁੱਕੇ ਅਤੇ ਬਚੇ ਹੋਏ ਪ੍ਰਸ਼ਾਦੇ ਵੇਚੇ ਗਏ ਸਨ ਪਰ ਉਸ ਦੀ ਰਕਮ ਜਮ੍ਹਾਂ ਨਹੀਂ ਕਰਵਾਈ ਗਈ। ਇਹ ਘਪਲਾ ਲਗਪਗ ਇਕ ਕਰੋੜ ਰੁਪਏ ਦਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਫਲਾਇੰਗ ਵਿਭਾਗ ਦੀ ਪੜਤਾਲ ਦੇ ਆਧਾਰ ’ਤੇ ਕੀਤੀ ਗਈ ਹੈ। ਦੂਜੇ ਪਾਸੇ ਸ੍ਰੀ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਾਂ ਅੰਦਰ ਕਿਸੇ ਤਰ੍ਹਾਂ ਦੀ ਅਣਗਹਿਲੀ ਅਤੇ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਗੁਰੂ ਘਰਾਂ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ। ਜਿਹੜਾ ਵੀ ਗੁਰਦੁਆਰਾ ਪ੍ਰਬੰਧਾਂ ਨੂੰ ਸੱਟ ਮਾਰੇਗਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਵਿਚ ਅਪਲੋਡ ਕੀਤੀ ਗਈ ਵੀਡੀਓ ਵਿਚ ਖੁਲਾਸਾ ਕੀਤਾ ਹੈ ਕਿ ਇਹ ਘਪਲਾ ਲਗਪਗ 93 ਲੱਖ ਰੁਪਏ ਦਾ ਹੈ ਤੇ ਮੁਅੱਤਲ ਕੀਤੇ ਮੁਲਾਜ਼ਮਾਂ ਤੋਂ ਇਹ ਰਕਮ ਵਸੂਲੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਰਮਚਾਰੀਆਂ ਖਿਲਾਫ ਅੱਜ ਕਾਰਵਾਈ ਕੀਤੀ ਗਈ ਹੈ ਉਹ ਸਿੱਧੇ ਅਤੇ ਅਸਿੱਧੇ ਰੂਪ ਵਿਚ ਇਸ ਬੇਨਿਯਮੀ ਲਈ ਜ਼ਿੰਮੇਵਾਰ ਹਨ। ਮੁਅੱਤਲ ਕੀਤੇ ਗੲੇ ਮੈਨੇਜਰਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਮੈਨੇਜਰ ਸਤਨਾਮ ਸਿੰਘ, ਸੁਖਰਾਜ ਸਿੰਘ, ਹਰਪ੍ਰੀਤ ਸਿੰਘ, ਬਲਦੇਵ ਸਿੰਘ, ਮਨਜਿੰਦਰ ਸਿੰਘ ਆਦਿ ਸ਼ਾਮਲ ਹਨ।

Advertisement

ਭਗਵੰਤ ਸਿੰਘ ਧੰਗੇੜਾ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਨਿਯੁਕਤ

ਸ਼੍ਰੋਮਣੀ ਕਮੇਟੀ ਵੱਲੋਂ ਭਗਵੰਤ ਸਿੰਘ ਧੰਗੇੜਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਦੇ ਸਬ-ਆਫ਼ਿਸ ਚੰਡੀਗੜ੍ਹ ਵਿਚ ਇੰਚਾਰਜ ਵਜੋਂ ਤਾਇਨਾਤ ਸਨ। ਉਨ੍ਹਾਂ ਨੂੰ ਸਤਨਾਮ ਸਿੰਘ ਮਾਂਗਾਸਰਾਏ ਦੀ ਥਾਂ ’ਤੇ ਨਿਯੁਕਤ ਕੀਤਾ ਗਿਆ ਹੈ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਨਵੇਂ ਜਨਰਲ ਮੈਨੇਜਰ ਵਜੋਂ ਭਗਵੰਤ ਸਿੰਘ ਧੰਗੇੜਾ ਦੇ ਨਾਲ-ਨਾਲ ਵਧੀਕ ਮੈਨੇਜਰ ਨਿਸ਼ਾਨ ਸਿੰਘ ਨੂੰ ਸਰਾਵਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੇਜਰ ਨਰਿੰਦਰ ਸਿੰਘ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਤਾਇਨਾਤ ਕੀਤਾ ਗਿਆ ਹੈ। ਖਰੀਦ ਵਿਭਾਗ ਵਿਖੇ ਸੁਪਰਵਾਈਜ਼ਰ ਵਜੋਂ ਕਾਰਜਸ਼ੀਲ ਸਤਿੰਦਰ ਸਿੰਘ ਨੂੰ ਲੰਗਰ ਸ੍ਰੀ ਦਰਬਾਰ ਸਾਹਿਬ ਵਿਖੇ ਵਧੀਕ ਮੈਨੇਜਰ ਲਾ ਕੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਬੰਧ ਦਿੱਤਾ ਗਿਆ ਹੈ।

Advertisement
Advertisement
Tags :
ਸ਼੍ਰੋਮਣੀਕਮੇਟੀਮੁਅੱਤਲਮੁਲਾਜ਼ਮਵੱਲੋਂ
Advertisement