ਦੇਸ਼ ’ਚ ਕਰੋਨਾ ਦੇ 53 ਨਵੇਂ ਕੇਸ; ਸਰਗਰਮ ਕੇਸਾਂ ਦੀ ਗਿਣਤੀ ਘਟ ਕੇ 1,490 ਹੋਈ
11:47 AM Jul 02, 2023 IST
ਨਵੀਂ ਦਿੱਲੀ, 2 ਜੁਲਾਈਭਾਰਤ ਵਿੱਚ ਕਰੋਨਾ ਲਾਗ ਦੇ 53 ਨਵੇਂ ਕੇਸ ਦਰਜ ਹੋਏ ਹਨ ਜਦਕਿ ਸਰਗਰਮ ਕੇਸਾਂ ਦੀ ਗਿਣਤੀ ਘਟ ਕੇ 1,490 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਤੱਕ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 5,31,907 ਦਰਜ ਕੀਤੀ ਗਈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ ਦੇਸ਼ ਵਿੱਚ ਕਰੋਨਾ ਕੇਸਾਂ ਦੀ ਗਿਣਤੀ 4,49,94,281 ਕਰੋੜ ਹੋ ਚੁੱਕੀ ਹੈ ਜਦਕਿ ਹੁਣ ਤੱਕ 4,44,60,884 ਮਰੀਜ਼ ਇਸ ਲਾਗ ਤੋਂ ਉੱਭਰ ਵੀ ਚੁੱਕੇ ਹਨ। ਅੰਕੜਿਆਂ ਮੁਤਾਬਕ ਕਰੋਨਾ ਸਿਹਤਯਾਬੀ ਦਰ 98.81 ਪ੍ਰਤੀਸ਼ਤ ਜਦੋਂ ਕਿ ਕਰੋਨਾ ਮੌਤ ਦਰ 1.18 ਪ੍ਰਤੀਸ਼ਤ ਦਰਜ ਕੀਤੀ ਗਈ ਹੈ। ਕਰੋਨਾ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਦੇਸ਼ ਵਿੱਚ ਕੋਵਿਡ ਵੈਕਸੀਨ ਦੀਆਂ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
Advertisement
Advertisement