For the best experience, open
https://m.punjabitribuneonline.com
on your mobile browser.
Advertisement

ਪੰਜ ਹਲਕਿਆਂ ’ਚੋਂ 54 ਉਮੀਦਵਾਰ ਚੋਣ ਮੈਦਾਨ ਵਿੱਚ ਨਿਤਰੇ

11:47 AM Sep 18, 2024 IST
ਪੰਜ ਹਲਕਿਆਂ ’ਚੋਂ 54 ਉਮੀਦਵਾਰ ਚੋਣ ਮੈਦਾਨ ਵਿੱਚ ਨਿਤਰੇ
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸਿਰਸਾ/ਏਲਨਾਬਾਦ, 17 ਸਤੰਬਰ
ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ ’ਚੋਂ ਭਾਜਪਾ ਉਮੀਦਵਾਰ ਸਮੇਤ 12 ਜਣਿਆਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲਏ ਜਾਣ ਮਗਰੋਂ ਹੁਣ 54 ਉਮੀਦਵਾਰ ਮੈਦਾਨ ’ਚ ਡਟ ਗਏ ਹਨ। ਇਨ੍ਹਾਂ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਐਲਾਟ ਕਰ ਦਿੱਤੇ ਗਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 66 ਉਮੀਦਵਾਰਾਂ ਦੀਆਂ ਨਾਮਜ਼ਗਦੀਆਂ ਪੜਤਾਲ ਮਗਰੋਂ ਸਹੀ ਪਾਈਆਂ ਗਈਆਂ ਸਨ ਜਿਨ੍ਹਾਂ ’ਚੋਂ ਹੁਣ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ ਜਿਸ ਮਗਰੋਂ ਹੁਣ ਜ਼ਿਲ੍ਹੇ ਦੇ ਸਾਰੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ 54 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਸਿਰਸਾ ਵਿਧਾਨ ਸਭਾ ਹਲਕੇ ਤੋਂ ਦੋ, ਡੱਬਵਾਲੀ ਤੋਂ ਤਿੰਨ, ਕਾਲਾਂਵਾਲੀ ਤੋਂ ਤਿੰਨ ਅਤੇ ਰਾਣੀਆਂ ਤੋਂ ਚਾਰ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ।

Advertisement

Advertisement
Advertisement
Author Image

Advertisement