For the best experience, open
https://m.punjabitribuneonline.com
on your mobile browser.
Advertisement

ਸਤਲੁਜ ਨੇੜਿਓਂ 5400 ਲਿਟਰ ਲਾਹਣ ਬਰਾਮਦ

08:22 AM May 02, 2024 IST
ਸਤਲੁਜ ਨੇੜਿਓਂ 5400 ਲਿਟਰ ਲਾਹਣ ਬਰਾਮਦ
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, ਮੁੱਲਾਂਪੁਰ, 1 ਮਈ
ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪੁਲੀਸ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ੀਲੇ ਪਦਾਰਥਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਦਾਖਾ ਦੀ ਪੁਲੀਸ ਨੇ ਆਬਕਾਰੀ ਵਿਭਾਗ ਦੇ ਸਹਿਯੋਗ ਨਾਲ ਅੱਜ ਸਤਲੁਜ ਦਰਿਆ ਦੇ ਕਿਨਾਰੇ ਪਿੰਡ ਬਲੀਪੁਰ ਦੀ ਹੱਦ ਅੰਦਰ ਤਲਾਸ਼ੀ ਦੌਰਾਨ 5400 ਲਿਟਰ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਫ਼ਸਰ ਥਾਣੇਦਾਰ ਪਰਮਜੀਤ ਸਿੰਘ ਅਨੁਸਾਰ ਆਬਕਾਰੀ ਵਿਭਾਗ ਦੇ ਇੰਸਪੈਕਟਰ ਬਲਕਰਨ ਸਿੰਘ ਅਤੇ ਥਾਣੇਦਾਰ ਬਲਵੀਰ ਸਿੰਘ ਸਮੇਤ ਪੂਰੀ ਟੀਮ ਨੇ ਤਲਾਸ਼ੀ ਮੁਹਿੰਮ ਤਹਿਤ ਇਹ ਬਰਾਮਦਗੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 5 ਤਰਪਾਲਾਂ ਵਿੱਚ ਲੁਕਾ ਕੇ ਰੱਖੀ 5400 ਲਿਟਰ ਤਿਆਰ ਲਾਹਣ ਮਿਲੀ ਸੀ। ਉਨ੍ਹਾਂ ਕਿਹਾ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×