ਪਾਕਿਸਤਾਨ ਤੋਂ ਆਏ ਵਿਅਕਤੀ ਕੋਲੋਂ 549 ਗ੍ਰਾਮ ਸੋਨਾ ਬਰਾਮਦ
08:40 AM May 14, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 13 ਮਈ
ਅਟਾਰੀ ਸਰਹੱਦ ’ਤੇ ਪਾਕਿਸਤਾਨ ਤੋਂ ਆਏ ਪਰਿਵਾਰ ਦੇ ਇੱਕ ਮੈਂਬਰ ਕੋਲੋਂ ਲਗਪਗ 549 ਗ੍ਰਾਮ ਸੋਨਾ ਬਰਾਮਦ ਹੋਇਆ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਲਗਪਗ 39.85 ਲੱਖ ਰੁਪਏ ਹੈ।
ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇਸ ਬਾਰੇ ਦੱਸਿਆ ਕਿ ਸਬੰਧਤ ਪਰਿਵਾਰ ਦੇ ਸੱਤ ਮੈਂਬਰ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਸਤੇ ਭਾਰਤ ਆਏ ਸਨ। ਇਹ ਸਾਰੇ ਪਾਕਿਸਤਾਨੀ ਨਾਗਰਿਕ ਹਨ। ਜਦੋਂ ਇਨ੍ਹਾਂ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਪਰਿਵਾਰ ਦੇ ਇੱਕ ਮੈਂਬਰ ਕੋਲੋਂ ਲਗਪਗ 549 ਗ੍ਰਾਮ ਸੋਨਾ ਬਰਾਮਦ ਹੋਇਆ, ਜੋ ਕਿ ਟੁੱਟੇ ਹੋਏ ਪੰਜ ਕੜਿਆਂ ਦੇ ਰੂਪ ਵਿੱਚ ਸੀ ਅਤੇ ਇਹ 24 ਕੈਰਟ ਦਾ ਸ਼ੁੱਧ ਸੋਨਾ ਹੈ। ਇਸ ਨੂੰ ਕਸਟਮ ਵਿਭਾਗ ਨੇ ਕਸਟਮ ਐਕਟ 1962 ਤਹਿਤ ਜ਼ਬਤ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement