ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 2600 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

07:32 PM Feb 06, 2023 IST

ਅੰਕਾਰਾ/ਅਜ਼ਮਾਰਿਨ, 6 ਫਰਵਰੀ

Advertisement

ਦੱਖਣ ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ ਅੱਜ ਤੜਕੇ ਆਏ 7.8 ਤੀਬਰਤਾ ਵਾਲੇ ਭੂਚਾਲ ਕਰਨ ਸੈਂਕੜੇ ਇਮਾਰਤਾਂ ਢਹਿ ਗਈਆਂ ਅਤੇ 2600 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਭੂਚਾਲ ਕਾਰਨ ਤੁਰਕੀ ਵਿੱਚ 1600 ਤੇ ਸੀਰੀਆ ਵਿੱਚ 900 ਤੋਂ ਵੱਧ ਮੌਤਾਂ ਹੋਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਹਾਲੇ ਵੀ ਸੈਂਕੜੇ ਲੋਕਾਂ ਦੇ ਮਲਬੇ ਹੇਠ ਫਸੇ ਹਨ ਹਨ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਬਚਾਅ ਕਰਮੀਆਂ ਵੱਲੋਂ ਲੋਕਾਂ ਨੂੰ ਡਿੱਗੀਆਂ ਇਮਾਰਤਾਂ ਦੇ ਮਲਬੇ ਹੇਠੋਂ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿਉਂਕਿ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਕਰਮਚਾਰੀ ਹਾਲੇ ਵੀ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਲੱਭ ਰਹੇ ਹਨ। ਘੱਟ ਢਹਿ-ਢੇਰੀ ਹੋਈਆਂ ਇਮਾਰਤਾਂ ਦੇ ਅੰਦਰ ਫਸੇ ਲੋਕ ਅਤੇ ਸੜਕ ‘ਤੇ ਲੋਕਾਂ ਨੂੰ ਮਦਦ ਲਈ ਚੀਕਦੇ ਦੇਖਿਆ ਗਿਆ। ਭੂਚਾਲ ਦੇ ਝਟਕੇ ਕਾਹਿਰਾ ਤੱਕ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸੀਰੀਆ ਦੀ ਸਰਹੱਦ ਤੋਂ ਲਗਭਗ 90 ਕਿਲੋਮੀਟਰ ਦੂਰ ਗਾਜ਼ੀਆਂਟੇਪ ਸ਼ਹਿਰ ਦੇ ਉੱਤਰ ਵਿੱਚ ਸੀ। ਤੁਰਕੀ ਦੇ ਰਾਸ਼ਟਰਪਤੀ ਰਜਬ ਤੈਯਬ ਏਰਦੋਆਨ ਨੇ ਟਵੀਟ ਕੀਤਾ ਕਿ ਭੂਚਾਲ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਟੀਮਾਂ ਨੂੰ ਤੁਰੰਤ ਰਵਾਨਾ ਕਰ ਦਿੱਤਾ ਗਿਆ ਹੈ। ਭੂਚਾਲ ਤੋਂ ਬਾਅਦ ਵੀ ਫਿਰ 6 ਝਟਕੇ ਮਹਿਸੂਸ ਕੀਤੇ ਗਏ। ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਲੋਕਾਂ ਨੂੰ ਨੁਕਸਾਨੀਆਂ ਇਮਾਰਤਾਂ ਵਿੱਚ ਜਾਣ ਤੋਂ ਬਚਣ ਦਾ ਸਲਾਹ ਦਿੱਤੀ ਹੈ।

ਤੁਰਕੀ ਦੇ ਮਾਲਾਤਿਆ ਸੂਬੇ ਦੇ ਗਵਰਨਰ ਹੁਲੁਸੀ ਸਾਹੀਨ ਨੇ ਕਿਹਾ ਕਿ ਘੱਟੋ-ਘੱਟ 130 ਇਮਾਰਤਾਂ ਢਹਿ ਗਈਆਂ ਹਨ। ਦੀਯਾਰਬਾਕਿਰ ਸ਼ਹਿਰ ਵਿੱਚ ਘੱਟੋ-ਘੱਟ 15 ਇਮਾਰਤਾਂ ਢਹਿ ਗਈਆਂ। ਉੱਤਰੀ-ਪੱਛਮੀ ਸੀਰੀਆ ਵਿੱਚ ਵਿਰੋਧੀ ਧਿਰ ਸੀਰੀਅਨ ਸਿਵਲ ਡਿਫੈਂਸ ਨੇ ਵਿਦਰੋਹੀਆਂ ਦੇ ਕਬਜ਼ੇ ਵਾਲੇ ਖੇਤਰ ਵਿੱਚ ਸਥਿਤੀ ਨੂੰ ”ਵਿਨਾਸ਼ਕਾਰੀ” ਦੱਸਦਿਆਂ ਕਿਹਾ ਕਿ ਢਹਿ-ਢੇਰੀ ਹੋ ਰਹੀਆਂ ਇਮਾਰਤਾਂ ਦੇ ਮਲਬੇ ਹੇਠ ਕਈ ਲੋਕ ਦੱਬੇ ਹੋਏ ਹਨ। ਸੀਰਿਆਈ ਸਿਵਲ ਡਿਫੈਂਸ ਨੇ ਲੋਕਾਂ ਨੂੰ ਇਮਾਰਤਾਂ ਦੇ ਬਾਹਰ ਅਤੇ ਖੁੱਲ੍ਹੀਆਂ ਥਾਵਾਂ ‘ਤੇ ਰਹਿਣ ਲਈ ਕਿਹਾ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਗਾਜ਼ੀਆਂਟੇਪ ਤੋਂ ਕਰੀਬ 33 ਕਿਲੋਮੀਟਰ ਦੂਰ 18 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਸ ਦੇ ਝਟਕੇ ਸੂਬਿਆਂ ‘ਚ ਮਹਿਸੂਸ ਕੀਤੇ ਗਏ। ਭੂਚਾਲ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਪੱਛਮੀ ਏਸ਼ੀਆ ਬਰਫੀਲੇ ਤੂਫਾਨ ਦੀ ਲਪੇਟ ‘ਚ ਹੈ, ਜਿਸ ਦੇ ਵੀਰਵਾਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। -ੲੇਜੰਸੀਆਂ

Advertisement

ਤੁਰਕੀ ਵਿੱਚ ਭੂਚਾਲ ਕਾਰਨ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ‘ਚ ਫਸੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਚਾਅ ਕਰਮਚਾਰੀ ਤੇ ਲੋਕ। -ਰਾਇਟਰਜ਼

Advertisement
Advertisement