57 ਵਾਹਨਾਂ ਦੀ ਜਾਂਚ ਕਰਵਾਉਣ ਦੀਆਂ ਹਦਾਇਤਾਂ
06:16 AM Sep 02, 2023 IST
ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਸਤੰਬਰ
ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਜ਼ਿਲ੍ਹੇ ਦੀ ਹੱਦ ਅੰਦਰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਿਆਂ ਰਜਿਸਟਰਡ ਹੋਏ ਬੀਐਸ-4 ਵਾਹਨਾਂ ਦੇ ਮਾਲਕਾਂ ਨੂੰ ਆਪਣੇ ਵਾਹਨਾਂ ਦੀ ਮੋਟਰ ਵਹੀਕਲ ਇੰਸਪੈਕਸਰ ਪਾਸੋਂ ਇੰਸਪੈਕਸ਼ਨ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸਕੱਤਰ ਆਰਟੀਏ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਬੀਐਸ-4 ਵਾਹਨਾਂ ਦੀ ਰਜਿਸਟ੍ਰੇਸ਼ਨ ’ਤੇ ਮੁਕੰਮਲ ਪਾਬੰਦੀ ਹੈ, ਪਰ ਇਸ ਦੇ ਬਾਵਜੂਦ ਜ਼ਿਲ੍ਹੇ ਦੀ ਹੱਦ ਅੰਦਰ ਅਜਿਹੇ 57 ਵਾਹਨ ਰਜਿਸਟਰਡ ਹਨ।
Advertisement
Advertisement