ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਧੀਆ ਕਾਰਗੁਜ਼ਾਰੀ ਵਾਲੇ 57 ਅਧਿਆਪਕ ਸਨਮਾਨੇ

11:13 AM Sep 15, 2024 IST
ਅਧਿਆਪਕਾਂ ਤੇ ਸੀਨੀਅਰ ਪ੍ਰਿੰਸੀਪਲਾਂ ਨੂੰ ਸਨਮਾਨਦੇ ਹੋਏ ਪ੍ਰਬੰਧਕ। ਫੋਟੋ: ਸੱਗੂ

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 14 ਸਤੰਬਰ
ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡੰਰੀ ਸਕੂਲ ਮਜੀਠਾ ਰੋਡ ਬਾਈਪਾਸ ’ਚ ਸਮਾਰੋਹ ਕੀਤਾ ਗਿਆ। ਇਸ ਦੌਰਾਨ ਦੀਵਾਨ ਸਕੂਲਾਂ ਅਤੇ ਕਾਲਜਾਂ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ 57 ਅਧਿਆਪਕਾਂ, ਸੇਵਾ ਮੁਕਤ ਅਤੇ ਸੀਨੀਅਰ ਪ੍ਰਿੰਸੀਪਲਾਂ ਸਮੇਤ ਦੀਵਾਨ ਮੁੱਖ ਦਫ਼ਤਰ ਅਤੇ ਡਾਇਰੈਕਟੋਰੇਟ ਦਫ਼ਤਰ ਦੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਕਾਰਜਕਾਰੀ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿੱਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ। ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕਰਨ ਉਪਰੰਤ ਵਿਦਿਆਰਥੀਆਂ ਵੱਲੋਂ ‘ਗੁਰੂ ਕੀ ਮਹਿਮਾ’ (ਚਾਨਣ ਮੁਨਾਰੇ) ਅਤੇ ‘ਛੋਟੇ ਬੱਚਿਆਂ ਦੇ ਸੁਪਨਿਆਂ ਦਾ ਸੰਸਾਰ’ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਕੀਤੀ ਗਈ। ਦੂਸਰੀ ਜਮਾਤ ਦੇ ਵਿਦਿਆਰਥੀ ਜੁਝਾਰ ਸਿੰਘ (ਜਿਸ ਨੂੰ 33 ਸਵਯੈ ਕੰਠ ਹਨ) ਨੂੰ ਸਨਮਾਨਿਤ ਕਰਦਿਆਂ ਮੁਫਤ ਪੜ੍ਹਾਈ ਅਤੇ ਉਸ ਦੀ ਧਾਰਮਿਕ ਅਧਿਆਪਕ ਮਾਤਾ ਸੁਖਮਨੀਪ੍ਰੀਤ ਕੌਰ ਨੂੰ ਵਿਸ਼ੇਸ਼ ਭੱਤਾ ਦੇਣ ਦਾ ਐਲਾਨ ਕੀਤਾ ਗਿਆ। ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੈਸ਼ਨ 2023-24 ਵਿੱਚ ਦਸਵੀਂ ਅਤੇ ਬਾਰਵੀਂ ਜਮਾਤ ’ਚ ਬਿਹਤਰੀਨ ਨਤੀਜੇ ਵਾਲੇ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ, ਕੋਆਰਡੀਨੇਟਰਾਂ ਅਤੇ ਹੈਡ ਮਿਸਟਰ ਨੂੰ ਵੀ ਇਨਸੈਂਟਿਵ ਦਿੱਤੇ ਗਏ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ 57 ਅਧਿਆਪਕਾਂ, ਰਿਟਾਇਰਡ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਮਾਹਲ ਸਮੇਤ ਦੋ ਸੀਨੀਅਰ ਪ੍ਰਿੰਸੀਪਲਾਂ ਜਸਪਾਲ ਕੌਰ ਅਤੇ ਮਾਲਤੀ ਨਾਰੰਗ, ਦੀਵਾਨ ਮੁੱਖ ਦਫ਼ਤਰ ਤੋਂ ਸੁਪਰਡੈਂਟ ਜਸਵਿੰਦਰ ਕੌਰ, ਸੀ.ਏ ਵਾਨੀ ਕਪੂਰ ਅਤੇ ਡਾਇਰੈਕਟੋਰੇਕਟ ਆਫਿਸ ਤੋਂ ਹਰਪ੍ਰੀਤ ਕੌਰ ਨੂੰ ਸ਼ਾਲਾਂ ਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਸਮਾਜ ਸੇਵੀ ਦੀਵਾਨ ਮੈਂਬਰ ਅਵਤਾਰ ਸਿੰਘ ਘੁੱਲਾ ਨੂੰ ਸਮਾਜ ਪ੍ਰਤੀ ਨਿਭਾਈਆਂ ਨਿਸ਼ਕਾਮ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।

Advertisement

Advertisement