For the best experience, open
https://m.punjabitribuneonline.com
on your mobile browser.
Advertisement

ਕੌਮੀ ਰੈਂਕਿੰਗ ਵਿੱਚ ਫਾਰਮੇਸੀ ਕਾਲਜ ਬੇਲਾ ਦਾ 57ਵਾਂ ਰੈਂਕ

05:47 AM Aug 15, 2024 IST
ਕੌਮੀ ਰੈਂਕਿੰਗ ਵਿੱਚ ਫਾਰਮੇਸੀ ਕਾਲਜ ਬੇਲਾ ਦਾ 57ਵਾਂ ਰੈਂਕ
Advertisement

ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਨੂੰ ਲਗਾਤਾਰ ਸੱਤਵੇਂ ਸਾਲ ਕੌਮੀ ਰੈਂਕਿੰਗ ਵਿੱਚ 57ਵਾਂ ਸਥਾਨ ਪ੍ਰਾਪਤ ਹੋਇਆ ਹੈ। ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ-2024 ਨੇ ਉੱਤਮਤਾ ਤੇ ਨਵੀਨਤਾ ਪ੍ਰਤੀ ਕਾਲਜ ਦੀ ਵਚਨਬੱਧਤਾ ਨੂੰ ਮਾਨਤਾ ਦਿੱਤੀ ਹੈ। ਫਾਰਮੇਸੀ ਵਰਗ ਵਿੱਚ ਕਾਲਜ ਨੇ 57ਵਾਂ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਨੇ ਕਾਲਜ ਦੇ ਸਮੁੱਚੇ ਸਟਾਫ਼ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਧੰਨਵਾਦ ਕੀਤਾ। ਫਾਰਮੇਸੀ ਕਾਲਜ ਦੇ ਚੇਅਰਮੈਨ ਡਾ. ਭਾਗ ਸਿੰਘ ਬੋਲਾ ਨੇ ਸਾਰੇ ਫੈਕਲਟੀ ਮੈਂਬਰਾਂ, ਸਟਾਫ਼ ਤੇ ਵਿਦਿਆਰਥੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Author Image

Advertisement