ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਫ਼ਾਈ ਪ੍ਰਬੰਧਾਂ ਲਈ 58 ਲੱਖ ਦੀ ਮਸ਼ੀਨਰੀ ਖਰੀਦੀ: ਵਿਧਾਇਕ

08:10 AM Jun 14, 2024 IST
ਨਗਰ ਕੌਂਸਲ ਨੂੰ ਮਸ਼ੀਨਰੀ ਸੌਂਪਦੇ ਹੋਏ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 13 ਜੂਨ
ਨਗਰ ਕੌਂਸਲ ਮਾਛੀਵਾੜਾ ਵਲੋਂ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਢੰਗਾਂ ਨਾਲ ਚਲਾਉਣ ਲਈ ਜੋ 58 ਲੱਖ ਰੁਪਏ ਦੀ ਮਸ਼ੀਨਰੀ ਖਰੀਦੀ ਗਈ ਹੈ ਉਸ ਦਾ ਉਦਘਾਟਨ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਿਆਲਪੁਰਾ ਨੇ ਦੱਸਿਆ ਕਿ ਨਗਰ ਕੌਂਸਲ ਵਲੋਂ 36 ਲੱਖ ਰੁਪਏ ਦੀ ਲਾਗਤ ਨਾਲ ਜੇਸੀਬੀ ਮਸ਼ੀਨ ਖਰੀਦੀ ਗਈ ਹੈ ਜੋ ਕਿ ਸਫ਼ਾਈ ਅਤੇ ਹੋਰ ਸਰਕਾਰੀ ਕੰਮਾਂ ਦੀ ਵਰਤੋਂ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ 18 ਲੱਖ ਰੁਪਏ ਦੀ ਲਾਗਤ ਨਾਲ 4 ਛੋਟੀਆਂ ਗੱਡੀਆਂ ਖਰੀਦੀਆਂ ਹਨ ਜਿਸ ਨਾਲ ਕੂੜਾ-ਕਰਕਟ ਦੀ ਢੋਆ-ਢੁਆਈ ਹੋਵੇਗੀ। ਸਫ਼ਾਈ ਸੇਵਕਾਂ ਨੂੰ 20 ਨਵੇਂ ਰਿਕਸ਼ੇ ਲੈ ਕੇ ਦਿੱਤੇ ਹਨ। ਵਿਧਾਇਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਤਿਹਾਸਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਵਿਸ਼ੇਸ਼ ਗ੍ਰਾਂਟਾਂ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ, ਸੁਖਵਿੰਦਰ ਸਿੰਘ ਗਿੱਲ, ਪ੍ਰਵੀਨ ਮੱਕੜ ਮੌਜੂਦ ਸਨ।

Advertisement

Advertisement