For the best experience, open
https://m.punjabitribuneonline.com
on your mobile browser.
Advertisement

ਨੈਸ਼ਨਲ ਲੋਕ ਅਦਾਲਤ ’ਚ 58,610 ਕੇਸਾਂ ਦਾ ਨਿਪਟਾਰਾ

08:58 AM Mar 10, 2024 IST
ਨੈਸ਼ਨਲ ਲੋਕ ਅਦਾਲਤ ’ਚ 58 610 ਕੇਸਾਂ ਦਾ ਨਿਪਟਾਰਾ
Advertisement

ਲੁਧਿਆਣਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਅਤੇ ਸਿਵਲ ਕੋਰਟ-ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿੱਚ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ ਹੋਇਆ। ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 69,310 ਕੇਸ ਨਿਪਟਾਰੇ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 58,610 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਅੱਜ 90,05,50,533/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਜ਼ਿਲ੍ਹਾ ਸੈਸ਼ਨ ਜੱਜ ਤੇ ਅਥਾਰਿਟੀ ਦੇ ਚੇਅਰਮੈਨ ਮੁਨੀਸ਼ ਸਿੰਗਲ ਦੀ ਪ੍ਰਧਾਨਗੀ ਵਿੱਚ ਇਹ ਲੋਕ ਅਦਾਲਤ ਲਗਾਈ ਗਈ। ਅਥਾਰਿਟੀ ਦੇ ਸਕੱਤਰ ਰਮਨ ਸ਼ਰਮਾ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ’ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ। -ਟਨਸ

Advertisement

Advertisement
Author Image

Advertisement
Advertisement
×