ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6.10 ਲੱਖ ਰੁਪਏ ਠੱਗੇ

08:02 AM Jul 04, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 3 ਜੁਲਾਈ
ਇੱਥੇ ਥਾਣਾ ਸਿਟੀ ਦੀ ਪੁਲੀਸ ਨੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਪੁਲੀਸ ਅਨੁਸਾਰ ਤਰਨ ਤਾਰਨ ਦੀ ਬਾਲਮੀਕਿ ਕਲੋਨੀ ਦੇ ਵਾਸੀ ਕਵਰਦੀਪ ਸਿੰਘ ਵੱਲੋਂ ਹਰੀਕੇ ਦੀ ਮੱਛੀ ਮੰਡੀ ਦੇ ਵਾਸੀ ਹਰਜਿੰਦਰ ਸਿੰਘ ਦੇ ਪੁੱਤਰ ਰਾਜਦੀਪ ਸਿੰਘ ਨੂੰ ਆਸਟਰੇਲੀਆ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 6.10 ਲੱਖ ਰੁਪਏ ਦੀ ਠੱਗੀ ਮਾਰੀ ਗਈ| ਏਐੱਸਆਈ ਸਕੱਤਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ| ਹਰਜਿੰਦਰ ਸਿੰਘ ਨੇ ਪੁਲੀਸ ਨੂੰ ਦਿੱਤੀ ਕੀਤੀ ਸ਼ਿਕਾਇਤ ਵਿੱਚ ਕਿਹਾ ਕਿ ਮੁਲਜ਼ਮ ਨੇ ਉਸ ਦੇ ਲੜਕੇ ਨੂੰ ਦੋ ਸਾਲ ਪਹਿਲਾਂ ਆਸਟਰੇਲੀਆ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ ਇਹ ਰਕਮ ਪ੍ਰਾਪਤ ਕੀਤੀ ਸੀ ਪਰ ਉਹ ਅੱਜ ਤੱਕ ਵੀ ਉਸ ਦੇ ਲੜਕੇ ਨੂੰ ਨਾ ਤਾਂ ਆਸਟਰੇਲੀਆ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ| ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement