ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤ ਦੇ ਖਾਤੇ ’ਚੋਂ 6.42 ਲੱਖ ਕਢਵਾਏ

06:53 AM Aug 06, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਅਗਸਤ
ਇੱਥੋਂ ਦੇ ਪਿੰਡ ਬਾਲਦ ਕਲਾਂ ਦੀ ਇੱਕ ਵਿਧਵਾ ਔਰਤ ਦੇ ਇਕ ਪ੍ਰਾਈਵੇਟ ਬੈਂਕ ਵਿਚਲੇ ਬੱਚਤ ਖਾਤੇ ’ਚੋਂ ਹੈਕਰਾਂ ਵੱਲੋਂ 6.42 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਾਤਾਧਾਰਕ ਕਰਮਜੀਤ ਕੌਰ ਵਾਸੀ ਪਿੰਡ ਬਾਲਦ ਕਲਾਂ ਦੀ ਲੜਕੀ ਦੀਪਇੰਦਰ ਕੌਰ ਨੇ ਦੱਸਿਆ ਕਿ ਉਸ ਦੀ ਮਾਤਾ ਦਾ ਭਵਾਨੀਗੜ੍ਹ ਦੀ ਇਕ ਪ੍ਰਾਈਵੇਟ ਬੈਂਕ ਦੇ ਖਾਤੇ ਵਿੱਚ 8 ਲੱਖ 93 ਹਜ਼ਾਰ ਰੁਪਏ ਦੇ ਕਰੀਬ ਰਾਸ਼ੀ ਜਮ੍ਹਾਂ ਸੀ। ਉਨ੍ਹਾਂ ਦੱਸਿਆ ਕਿ 31 ਜੁਲਾਈ ਦੀ ਸ਼ਾਮ ਨੂੰ ਉਨ੍ਹਾਂ ਦੇ ਮੋਬਾਈਲ ’ਤੇ ਤਿੰਨ ਸੰਦੇਸ਼ ਆਏ। ਜਿਨ੍ਹਾਂ ਵਿਚ ਉਨ੍ਹਾਂ ਦੀ ਮਾਤਾ ਦੇ ਖਾਤੇ ’ਚੋਂ ਵੱਖ-ਵੱਖ ਟਰਾਂਜ਼ੈਕਸ਼ਨਾਂ ਰਾਹੀਂ 1 ਲੱਖ 42 ਹਜ਼ਾਰ ਰੁਪਏ ਦੀ ਰਾਸ਼ੀ ਹੋਰ ਖਾਤਿਆਂ ਵਿੱਚ ਟ੍ਰਾਂਸਫਰ ਹੋਣ ਸਬੰਧੀ ਸੂਚਨਾ ਸੀ। ਜਦੋਂ ਕਿ ਉਨ੍ਹਾਂ ਵੱਲੋਂ ਕਿਸੇ ਦੇ ਵੀ ਖਾਤੇ ਵਿੱਚ ਇਹ ਰਾਸ਼ੀ ਟ੍ਰਾਂਸਫਰ ਨਹੀਂ ਕੀਤੀ ਗਈ। ਉਨ੍ਹਾਂ ਨੂੰ ਆਪਣੇ ਨਾਲ ਠੱਗੀ ਹੋਣ ਦਾ ਅਹਿਸਾਸ ਹੋਣ ’ਤੇ ਉਨ੍ਹਾਂ ਤਰੁੰਤ ਬੈਂਕ ਦੀ ਇੱਕ ਮਹਿਲਾ ਅਧਿਕਾਰੀ ਦੇ ਫ਼ੋਨ ਨੰਬਰ ’ਤੇ ਫੋਨ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਉਕਤ ਅਧਿਕਾਰੀ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਖਾਤੇ ਵਿੱਚ ਬਕਾਇਆ ਰਹਿੰਦੀ ਰਾਸ਼ੀ ਦੀ ਐੱਫਡੀ ਕਰ ਦਿੰਦੇ ਹਨ, ਜਿਸ ਨਾਲ ਰਕਮ ਸੁਰੱਖਿਅਤ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਹੀ ਦਿਨ ਉਹ ਬੈਂਕ ਦੀ ਬ੍ਰਾਂਚ ’ਚ ਗਏ ਅਤੇ ਅਧਿਕਾਰੀਆਂ ਨੂੰ ਆਪਣਾ ਖ਼ਾਤਾ ਫ੍ਰੀਜ਼ ਕਰਨ ਦੀ ਬੇਨਤੀ ਕੀਤੀ। ਪਰ ਬੈਂਕ ਅਧਿਕਾਰੀਆ ਨੇ ਦੱਸਿਆ ਕਿ ਉਨ੍ਹਾਂ ਦੇ ਖ਼ਾਤੇ ਵਿੱਚ ਬਕਾਇਆ ਪਈ 7 ਲੱਖ ਰੁਪਏ ਦੀ ਬੈਂਕ ਨੇ ਐੱਫਡੀ ਕਰ ਦਿੱਤੀ ਹੈ। ਇਸ ਮਗਰੋਂ ਉਹ ਜ਼ਿਲ੍ਹਾ ਪੁਲੀਸ ਮੁਖੀ ਸੰਗਰੂਰ ਨੂੰ ਸ਼ਿਕਾਇਤ ਦੇ ਕੇ ਵਾਪਸ ਆਪਣੇ ਘਰ ਆ ਗਏ। 1 ਅਗਸਤ ਦੀ ਰਾਤ ਨੂੰ ਖਾਤੇ ’ਚੋਂ ਕਿਸੇ ਨੇ ਬੈਂਕ ਦੀ ਐੱਫਡੀ ਨੂੰ ਤੋੜ ਕੇ 5 ਲੱਖ ਰੁਪਏ ਮਹਾਰਾਸ਼ਟਰ ਦੇ ਕਿਸੇ ਬੈਂਕ ਦੇ ਖਾਤੇ ਵਿੱਚ ਟ੍ਰਾਂਸਫਰ ਕਰ ਲਏ। ਇਸ ਸਬੰਧੀ ਬੈਂਕ ਦੇ ਮੈਨੇਜਰ ਰਾਜੀਵ ਸਿੰਗਲਾ ਨੇ ਦੱਸਿਆ ਕਿ ਇਸ ਵਿੱਚ ਬੈਂਕ ਦੀ ਕੋਈ ਗਲਤੀ ਨਹੀਂ ਹੈ। ਕਿਸੇ ਨਾਲ ਖਾਤੇ ਦੀ ਜਾਣਕਾਰੀ ਸਾਂਝੀ ਕਰਨ ਨਾਲ ਇਹ ਠੱਗੀ ਵੱਜੀ ਹੈ।

Advertisement

Advertisement