ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ, ਦਿੱਲੀ ਤੇ ਜੈਪੁਰ ਸਣੇ ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

01:42 PM Dec 28, 2023 IST

ਜੈਪੁਰ, 28 ਦਸੰਬਰ
ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਹਵਾਈ ਅੱਡੇ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 10:23 'ਤੇ ਈਮੇਲ ਆਈ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ, ਜੈਪੁਰ, ਲਖਨਊ, ਚੰਡੀਗੜ੍ਹ, ਮੁੰਬਈ, ਚੇਨਈ ਅਤੇ ਅਹਿਮਦਾਬਾਦ ਹਵਾਈ ਅੱਡਿਆਂ 'ਤੇ ਬੰਬ ਧਮਾਕੇ ਕੀਤੇ ਜਾਣਗੇ। ਅਧਿਕਾਰਤ ਕਸਟਮਰ ਕੇਅਰ ਆਈਡੀ 'ਤੇ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਜੈਪੁਰ ਹਵਾਈ ਅੱਡੇ 'ਤੇ ਦਹਿਸ਼ਤ ਫੈਲ ਗਈ। ਸੂਚਨਾ ਮਿਲਣ 'ਤੇ ਸੀਆਈਐੱਸਐੱਫ ਅਤੇ ਸਥਾਨਕ ਪੁਲੀਸ ਨੇ ਹਵਾਈ ਅੱਡੇ ਅਤੇ ਉੱਥੋਂ ਉਤਰਨ ਵਾਲੀਆਂ ਉਡਾਣਾਂ ਦੀ ਜਾਂਚ ਸ਼ੁਰੂ ਕੀਤੀ। ਤਲਾਸ਼ੀ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਅਤੇ ਸੀਆਈਐਸਐਫ ਨੇ ਹੁਣ ਜੈਪੁਰ ਏਅਰਪੋਰਟ ਪੁਲੀਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

Advertisement

Advertisement
Advertisement