ਵਿਦੇਸ਼ ਭੇਜਣ ਦੇ ਨਾਂ ’ਤੇ 6 ਲੱਖ ਰੁਪਏ ਠੱਗੇ
06:57 AM Aug 13, 2024 IST
ਪੱਤਰ ਪ੍ਰੇਰਕ
ਦੇਵੀਗੜ੍ਹ, 12 ਅਗਸਤ
ਥਾਣਾ ਜੁਲਕਾਂ ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਤੇਜਿੰਦਰ ਸਿੰਘ ਪੁੱਤਰ ਬਾਜ ਸਿੰਘ ਵਾਸੀ ਪਿੰਡ ਮਸੀਂਗਣ ਦੀ ਸ਼ਿਕਾਇਤ ਦੇ ਆਧਾਰ ’ਤੇ ਕਸ਼ਮੀਰ ਸਿੰਘ ਵਾਸੀ ਪਿੰਡ ਰਾਜਲਾ ਥਾਣਾ ਸਦਰ ਸਮਾਣਾ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦਿਲਜੋਤ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6 ਲੱਖ ਰੁਪਏ ਕਸ਼ਮੀਰ ਸਿੰਘ ਨੇ ਲੈ ਲਏ ਪਰ ਬਾਅਦ ਵਿਚ ਨਾ ਤਾਂ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ’ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਪੜਤਾਲ ਮਗਰੋਂ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Advertisement
Advertisement