ਅਧਿਆਪਕ ਦਿਵਸ ਮੌਕੇ ਮਾਨਸਾ ਦੇ 6 ਅਧਿਆਪਕ ਹੋਣਗੇ ਸਨਮਾਨਿਤ
10:11 AM Sep 05, 2024 IST
Advertisement
ਪੱਤਰ ਪ੍ਰੇਰਕ
ਮਾਨਸਾ, 4 ਸਤੰਬਰ
ਮਾਨਸਾ ਜ਼ਿਲ੍ਹੇ ਦੇ 6 ਅਧਿਆਪਕਾਂ ਨੂੰ ਸਟੇਟ ਐਵਾਰਡ ਲਈ ਚੁਣਿਆ ਗਿਆ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ 5 ਸਤੰਬਰ ਨੂੰ ਹੁਸ਼ਿਆਰਪੁਰ ਵਿੱਚ ਇਹ ਐਵਾਰਡ ਦੇਣਗੇ। ਰਾਜ ਪੱਧਰੀ ਸਟੇਟ ਐਵਾਰਡਾਂ ਲਈ ਚੁਣੇ ਅਧਿਆਪਕਾਂ ਚ ਡਾਕਟਰ ਵਿਨੋਦ ਕੁਮਾਰ (ਮਾਸਟਰ ਕਾਡਰ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਨਸਾ, ਪ੍ਰਿੰਸੀਪਲ ਗੁਰਮੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ, ਕੁਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ, ਕਸ਼ਮੀਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬੀਰੋਕੇ ਕਲਾਂ ,ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਬੱਛੋਆਣਾ, ਮੁਹਿੰਦਰਪਾਲ ਸਿੰਘ ਪ੍ਰਾਇਮਰੀ ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਗੜ੍ਹ ਸ਼ਾਮਲ ਹਨ।
Advertisement
Advertisement
Advertisement