ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ
11:39 AM Apr 11, 2024 IST
ਯੇਰੂਸ਼ਲਮ, 11 ਅਪਰੈਲ
ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਦੇਸ਼ ਦੇ ਨਿਰਮਾਣ ਖੇਤਰ ਵਿਚ ਮਜ਼ਦੂਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਅਪਰੈਲ ਅਤੇ ਮਈ ਵਿਚ 6000 ਤੋਂ ਵੱਧ ਭਾਰਤੀ ਕਾਮੇ ਇਜ਼ਰਾਈਲ ਪਹੁੰਚਣਗੇ। ਦੇਰ ਰਾਤ ਇਜ਼ਰਾਇਲੀ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫ਼ਤਰ, ਵਿੱਤ ਮੰਤਰਾਲੇ ਅਤੇ ਉਸਾਰੀ ਅਤੇ ਰਿਹਾਇਸ਼ ਮੰਤਰਾਲੇ ਨੇ ਸਾਂਝੇ ਤੌਰ 'ਤੇ ਫੈਸਲਾ ਕੀਤਾ ਹੈ ਕਿ ਇਨ੍ਹਾਂ ਕਾਮਿਆਂ ਨੂੰ ਸਬਸਿਡੀ ਵਾਲੇ ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਜਾਵੇਗਾ।
Advertisement
Advertisement