ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਧਿਆਣਾ ਜ਼ਿਲ੍ਹੇ ’ਚ ਹੋਈ 60.39 ਫ਼ੀਸਦੀ ਵੋਟਿੰਗ

07:59 AM Oct 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਅਕਤੂਬਰ
ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹਾ ਲੁਧਿਆਣਾ ਵਿੱਚ 60.39 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ ਵੋਟਿੰਗ ਸਮਰਾਲਾ ਬਲਾਕ ਵਿੱਚ 77.53 ਫ਼ੀਸਦੀ ਅਤੇ ਸਭ ਤੋਂ ਘੱਟ ਲੁਧਿਆਣਾ ਵਨ ਬਲਾਕ ਵਿੱਚ 59.10 ਫ਼ੀਸਦੀ ਹੋਈ। ਜ਼ਿਲ੍ਹੇ ਵਿੱਚ ਵੋਟਾਂ ਪਾਉਣ ਲਈ ਕੁੱਲ 1408 ਪੋਲਿੰਗ ਬੂਥ ਬਣਾਏ ਗਏ ਸਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕੁੱਲ ਵੋਟਰ 1237341 ਸਨ, ਜਿਨ੍ਹਾਂ ਵਿੱਚੋਂ ਮਹਿਲਾ ਵੋਟਰ 658736 ਅਤੇ ਪੁਰਸ਼ ਵੋਟਰ 578584 ਜਦਕਿ 21 ਵੋਟਰ ਟਰਾਂਸਜੈਂਡਰ ਸਨ। ਜ਼ਿਲ੍ਹੇ ਵਿੱਚ ਕੁੱਲ 941 ਪੰਚਾਇਤਾਂ ਹਨ। ਇਨ੍ਹਾਂ ਵਿੱਚੋਂ 157 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। ਇਸ ਤੋਂ ਇਲਾਵਾ 213 ਸਰਪੰਚਾਂ ਦੀ ਚੋਣ ਵੀ ਸਰਬਸੰਮਤੀ ਨਾਲ ਹੋਈ। 726 ਸਰਪੰਚਾਂ ਲਈ ਚੋਣਾਂ ਕਰਵਾਈਆਂ ਗਈਆਂ ਹਨ। ਇਸੇ ਤਰ੍ਹਾਂ ਪੰਚਾਂ ਦੀਆਂ ਕੁੱਲ 6391 ਸੀਟਾਂ ਸਨ, ਜਿਨ੍ਹਾਂ ਵਿੱਚੋਂ 3055 ਪੰਚਾਂ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ ਜਦਕਿ ਬਾਕੀ ਰਹਿੰਦੇ 3336 ਪੰਚਾਂ ਲਈ ਚੋਣ ਹੋਈ।

Advertisement

Advertisement