For the best experience, open
https://m.punjabitribuneonline.com
on your mobile browser.
Advertisement

ਪੇਸ਼ੀ ਭੁਗਤਣ ਆਏ ਕੈਦੀ ਕੋਲੋਂ 60 ਗ੍ਰਾਮ ਅਫੀਮ ਬਰਾਮਦ

08:42 AM Jul 25, 2024 IST
ਪੇਸ਼ੀ ਭੁਗਤਣ ਆਏ ਕੈਦੀ ਕੋਲੋਂ 60 ਗ੍ਰਾਮ ਅਫੀਮ ਬਰਾਮਦ
ਅਫੀਮ ਸਣੇ ਗ੍ਰਿਫ਼ਤਾਰ ਕੀਤਾ ਕੈਦੀ ਪੁਲੀਸ ਪਾਰਟੀ ਨਾਲ।
Advertisement

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 24 ਜੁਲਾਈ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਪੇਸ਼ੀ ਭੁਗਤਣ ਲਈ ਗਏ ਕੈਦੀ ਕੋਲੋਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ 60 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਜਾਣਾਕਰੀ ਦਿੰਦੇ ਹੋਏ ਐੱਸਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ ਸੁਰੱਖਿਆ ਦਸਤੇ ਨਾਲ 45 ਕੈਦੀਆਂ ਨੂੰ ਵੱਖ-ਵੱਖ ਅਦਾਲਤਾਂ ਵਿੱਚ ਪੇਸ਼ ਕਰਨ ਲਈ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਲੈ ਕੇ ਗਏ ਸਨ। ਇਨ੍ਹਾਂ ਨੂੰ ਵੱਖ-ਵੱਖ ਅਦਾਲਤਾਂ ਵਿੱਚ ਪੇਸ਼ੀ ਭੁਗਤਨ ਮਗਰੋਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਵਾਪਸ ਲਿਆਂਦਾ ਜਾ ਰਿਹਾ ਸੀ। ਇਸ ਦੌਰਾਨ ਕੈਦੀ ਸੁਖਦੀਪ ਸਿੰਘ ਦੀਪੂ ਨੇ ਆਪਣੀ ਜੇਬ ਵਿੱਚ ਪਿਆ ਮੋਮੀ ਲਿਫਾਫਾ ਬੱਸ ਰਾਹੀਂ ਬਾਹਰ ਸੁੱਟਣ ਦੀ ਕੋਸ਼ਿਸ ਕੀਤੀ। ਲਿਫਾਫੇ ਨੂੰ ਚੈੱਕ ਕਰਨ ’ਤੇ ਲਿਫਾਫੇ ਵਿੱਚੋਂ 60 ਗ੍ਰਾਮ ਅਫੀਮ ਬਰਾਮਦ ਹੋਈ ਹੈ। ਇਸ ਸੰਬਧੀ ਐੱਸਆਈ ਨਿਸ਼ਾਨ ਸਿੰਘ ਦੇ ਬਿਆਨ ’ਤੇ ਸੁਖਦੀਪ ਸਿੰਘ ਉਰਫ਼ ਦੀਪੂ ਵਾਸੀ ਕੋਟ ਬੁੱਢਾ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉੱਥੇ ਹੀ ਹੋਰ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਕੋਲੋਂ 3 ਮੋਬਾਈਲ ਫੋਨ ਤੋਂ ਇਲਾਵਾ ਹੋਰ ਗੈਰ ਕਾਨੂੰਨੀ ਸਮੱਗਰੀ ਬਰਾਮਦ ਹੋਈ ਹੈ। ਇਸ ਬਾਬਤ ਹਵਾਲਾਤੀ ਅਕਾਸ਼ਦੀਪ ਸਿੰਘ ਵਾਸੀ ਪੰਡੋਰੀ ਅਤੇ ਵਰਿੰਦਰ ਸਿੰਘ ਉਰਫ ਬੀਰੂ ਵਾਸੀ ਸੁੰਦਰ ਨਗਰ ਸ਼ਿਵਾਲਾ ਭਾਈਆਂ, ਅੰਮ੍ਰਿਤਸਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement

ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੇ ਦੋ ਗੁੱਟ ਭਿੜੇ

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸਥਾਨਕ ਕੇਂਦਰੀ ਜੇਲ੍ਹ ਵਿੱਚ ਅੱਜ ਕੈਦੀਆਂ ਦੇ ਦੋ ਗੁੱਟਾਂ ਦਰਮਿਆਨ ਝੜਪ ਹੋ ਗਈ ਜਿਸ ਵਿੱਚ ਇੱਕ ਕੈਦੀ ਜ਼ਖਮੀ ਹੋ ਗਿਆ। ਜ਼ਖਮੀ ਨੂੰ ਪਹਿਲਾਂ ਜੇਲ੍ਹ ਦੇ ਅੰਦਰ ਹੀ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਫ਼ਿਰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਹਸਪਤਾਲ ਦੇ ਡਾਕਟਰਾਂ ਅਨੁਸਾਰ ਉਸ ਦੇ ਸਿਰ ਅਤੇ ਮੂੰਹ ’ਤੇ ਸੱਟਾਂ ਵੱਜੀਆਂ ਹੋਈਆਂ ਸਨ। ਸੂਚਨਾ ਮਿਲਣ ’ਤੇ ਸਿਟੀ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ ਪਰ ਇਸ ਤੋਂ ਪਹਿਲਾਂ ਜੇਲ੍ਹ ਅਧਿਕਾਰੀਆਂ ਨੇ ਦੋਹਾਂ ਗੁੱਟਾਂ ਨੂੰ ਸ਼ਾਂਤ ਕਰਕੇ ਆਪੋ ਆਪਣੀਆਂ ਬੈਰਕਾਂ ’ਚ ਭੇਜ ਦਿੱਤਾ ਸੀ। ਜੇਲ੍ਹ ਅਧਿਕਾਰੀਆਂ ਨੇ ਵਾਰਦਾਤ ਨੂੰ ਮਾਮੂਲੀ ਕਰਾਰ ਦਿੰਦਿਆਂ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਸਿਟੀ ਥਾਣੇ ਦੇ ਐੱਸਐੱਚਓ ਜਗਜੀਤ ਸਿੰਘ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਲਿਖਤੀ ਰੂਪ ਵਿਚ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਜ਼ਖਮੀ ਕੈਦੀ ਨੂੰ ਇਲਾਜ ਤੋਂ ਬਾਅਦ ਵਾਪਸ ਜੇਲ੍ਹ ਭੇਜ ਦਿੱਤਾ ਗਿਆ।

Advertisement
Author Image

Advertisement
Advertisement
×