ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਈਬਰ ਅਪਰਾਧ ਖ਼ਿਲਾਫ਼ ਕਾਰਵਾਈ ਦੌਰਾਨ ਸ੍ਰੀਲੰਕਾ ਵਿੱਚ 60 ਭਾਰਤੀ ਨਾਗਰਿਕ ਗ੍ਰਿਫ਼ਤਾਰ

02:20 PM Jun 28, 2024 IST

ਕੋਲੰਬੋ, 28 ਜੂਨ
ਸ੍ਰੀਲੰਕਾ ਦੇ ਅਪਰਾਧਿਕ ਜਾਂਚ ਵਿਭਾਗ ਨੇ ਆਨਲਾਈਨ ਵਿੱਤੀ ਘੁਟਾਲੇ ਵਿੱਚ ਸ਼ਾਮਲ ਇਕ ਸਮੂਹ ਦੇ ਘੱਟੋ-ਘੱਟ 60 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਵੀਰਵਾਰ ਨੂੰ ਕੋਲੰਬੋ ਦੇ ਉਪ ਨਗਰ ਇਲਾਕਿਆਂ ਮਡੀਵੇਲਾ ਅਤੇ ਬੱਟਾਰਾਮੁੱਲਾ ਤੇ ਪੱਛਮੀ ਤੱਟੀ ਸ਼ਹਿਰ ਨੈਗੋਂਬੋ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 135 ਮੋਬਾਈਲ ਫੋਨ ਤੇ 57 ਲੈਪਟਾਪ ਜ਼ਬਤ ਕੀਤੇ ਗਏ। ‘ਡੇਲੀ ਮਿਰਰ ਲੰਕਾ’ ਅਖ਼ਬਾਰ ਨੇ ਦੱਸਿਆ ਕਿ ਇਹ ਕਾਰਵਾਈ ਇਕ ਪੀੜਤ ਦੀ ਸ਼ਿਕਾਇਤ ’ਤੇ ਕੀਤੀ ਗਈ ਜਿਸ ਨੇ ਦੋਸ਼ ਲਾਇਆ ਸੀ ਕਿ ਸੋਸ਼ਲ ਮੀਡੀਆ ’ਤੇ ਸੰਵਾਦ ਕਰਨ ਵਾਸਤੇ ਉਸ ਨੂੰ ਨਕਦ ਰਾਸ਼ੀ ਦੇਣ ਦਾ ਵਾਅਦਾ ਕਰ ਕੇ ਇਕ ਵੱਟਸਐਪ ਸਮੂਹ ਨਾਲ ਜੋੜਿਆ ਗਿਆ ਸੀ। ਜਾਂਚ ਦੌਰਾਨ ਅਜਿਹੀ ਸਾਜ਼ਿਸ਼ ਦਾ ਪਤਾ ਲੱਗਿਆ ਜਿਸ ਰਾਹੀਂ ਪੀੜਤਾਂ ਨੂੰ ਸ਼ੁਰੂਆਤੀ ਭੁਗਤਾਨ ਤੋਂ ਬਾਅਦ ਧਨ ਰਾਸ਼ੀ ਜਮ੍ਹਾਂ  ਕਰਨ ਲਈ ਮਜਬੂਰ ਕੀਤਾ ਜਾਂਦਾ ਸੀ। -ਪੀਟੀਆਈ

Advertisement

Advertisement
Advertisement