ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੰਗਾਮੇ ਕਾਰਨ ਸੈਸ਼ਨ ਦਾ 60 ਫ਼ੀਸਦੀ ਸਮਾਂ ਬਰਬਾਦ ਹੋਇਆ: ਸੀਚੇਵਾਲ

08:31 AM Dec 23, 2024 IST
ਹੰਗਾਮੇ ਕਾਰਨ ਸੈਸ਼ਨ ਦਾ 60 ਫ਼ੀਸਦੀ ਸਮਾਂ ਬਰਬਾਦ ਹੋਇਆ: ਸੀਚੇਵਾਲ

ਪੱਤਰ ਪ੍ਰੇਰਕ
ਜਲੰਧਰ, 22 ਦਸੰਬਰ
ਹੰਗਾਮਿਆਂ ਦੀ ਭੇਟ ਚੜ੍ਹੇ ਸੰਸਦ ਦੇ ਸਰਦ ਰੁੱਤ ਦੇ ਸੈਸ਼ਨਾਂ ’ਤੇ ਸਖ਼ਤ ਟਿੱਪਣੀ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਹੈ ਕਿ ਸਰਦ ਰੁੱਤ ਦੇ ਸੈਸ਼ਨ ਦੌਰਾਨ ਦੇਸ਼ ਦੇ ਲੋਕਾਂ ਦੇ ਕਿਸੇ ਸਾਰਥਕ ਮੁੱਦੇ ’ਤੇ ਵਿਚਾਰ ਚਰਚਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੌਰਾਨ ਲੋਕਾਂ ਦੇ ਅਸਲ ਮੁੱਦਿਆਂ ਤੋਂ ਕੋਹਾਂ ਦੂਰ ਰਹੇ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਇੱਕ-ਦੂਜੇ ਨੂੰ ਨੀਵਾਂ ਦਿਖਾਉਣ ਵਿੱਚ ਹੀ ਸਾਰਾ ਸਮਾਂ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨਾ ਵਿਰੋਧੀ ਧਿਰ ਪਾਰਟੀ ਦਾ ਸੰਵਿਧਾਨਕ ਅਧਿਕਾਰ ਹੈ, ਪਰ ਵਿਰੋਧ ਉੱਥੇ ਤੱਕ ਨਹੀਂ ਪਹੁੰਚਾਉਣਾ ਚਾਹੀਦਾ ਹੈ ਕਿ ਇਸ ਵਿਰੋਧ ਨਾਲ ਜ਼ੀਰੋ ਆਵਰ ਰਾਹੀਂ ਜੋ ਸੰਸਦ ਮੈਂਬਰ ਨੂੰ ਸਮਾਂ ਮਿਲਦਾ ਹੈ, ਉਸਨੂੰ ਖਰਾਬ ਕੀਤਾ ਜਾਵੇ। ਇਹ ਉਹ ਮੌਕਾ ਹੁੰਦਾ ਹੈ ਜਿਸ ਵਿੱਚ ਸਾਰੇ ਧਿਰਾਂ ਦੇ ਆਗੂ ਸਦਨ ਵਿੱਚ ਆਪਣੇ ਮੁੱਦਿਆਂ ਨੂੰ ਰੱਖ ਸਕਦੇ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਕਿਸਾਨੀ ਨਾਲ ਸਬੰਧਤ ਮੁੱਦੇ ਤੇ ਵਿਦੇਸ਼ਾਂ ਵਿੱਚ ਲੜਕੀਆਂ ਦੀ ਹੋ ਰਹੀ ਮਨੁੱਖੀ ਤਸਕਰੀ ਦੇ ਤਿੰਨ ਜ਼ੀਰੋ ਹਾਵਰ ਹੰਗਾਮਿਆਂ ਦੀ ਭੇਟ ਚੜ੍ਹ ਗਏ। ਉਨ੍ਹਾਂ ਕਿਹਾ ਕਿ 25 ਨਵੰਬਰ ਤੋਂ 20 ਦਸੰਬਰ ਤੱਕ ਪਾਰਲੀਮੈਂਟ ਦੇ ਚੱਲ ਰਹੇ ਸੈਸ਼ਨ ਦੌਰਾਨ ਉਨ੍ਹਾਂ ਨੂੰ ਸਿਰਫ਼ ਇੱਕ ਵਾਰ ਹੀ ਬੋਲਣ ਦਾ ਮੌਕਾ ਦਿੱਤਾ ਗਿਆ ਜਿਸ ਦੌਰਾਨ ਉਨ੍ਹਾਂ ਸਿਫ਼ਰ ਕਾਲ ਰਾਹੀਂ ਦੇਸ਼ ਵਿੱਚ ਤੇਜ਼ੀ ਨਾਲ ਪੈਰ ਪਸਾਰ ਰਹੇ ਕੈਂਸਰ ਨੂੰ ਰੋਕਣ ਅਤੇ ਪੀੜਤ ਮਰੀਜ਼ਾਂ ਦਾ ਇਲਾਜ ਮੁਫਤ ਵਿੱਚ ਕਰਵਾਉਣ ਦੀ ਮੰਗ ਕੀਤੀ ਸੀ। ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਦੀ ਜਾਨ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਰਾਹੀਂ ਲਿਖਿਆ ਕਿ ਕਿਸਾਨ ਆਗੂ ਡੱਲੇਵਾਲ ਦੀ ਜ਼ਿੰਦਗੀ ਭਾਰਤ ਭਰ ਦੇ ਕਿਸਾਨਾਂ ਦੀ ਭਲਾਈ ਲਈ ਬਹੁਤ ਮਹੱਤਵ ਰੱਖਦੀ ਹੈ। ਜਿਹੜੀਆਂ ਮੰਗਾਂ ਨੂੰ ਲੈ ਕੇ ਉਹ ਮਰਨ ਵਰਤ ’ਤੇ ਬੈਠੇ ਹਨ, ਉਹ ਕੇਂਦਰ ਸਰਕਾਰ ਵੱਲੋਂ ਮੰਨੀਆਂ ਵੀ ਗਈਆਂ ਹਨ, ਪਰ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਕਈ ਖੇਤਰਾਂ ਨੇ ਤਰੱਕੀ ਕੀਤੀ ਹੈ, ਪਰ ਕਿਸਾਨਾਂ ਦੀ ਹਾਲਤ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਕਿਸਾਨ ਖੇਤਾਂ ਵਿੱਚ ਕੰਮ ਕਰੇਗਾ ਤਾਂ ਹੀ ਦੇਸ਼ ਦਾ ਢਿੱਡ ਭਰਿਆ ਜਾ ਸਕਦਾ ਹੈ।

Advertisement

Advertisement