ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਂਚ ਮੁਹਿੰਮ ਦੌਰਾਨ 60 ਵਾਹਨ ਜ਼ਬਤ: ਚੀਮਾ

06:37 AM Aug 29, 2023 IST
featuredImage featuredImage

ਚੰਡੀਗੜ੍ਹ: ਕਰ ਵਿਭਾਗ ਦੇ ਮੋਬਾਈਲ ਵਿੰਗਾਂ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ ਕੀਤੀ ਕਾਰਵਾਈ ਦੌਰਾਨ 12 ਭੱਠੀਆਂ (ਫਰਨੇਸ) ਦੀ ਜਾਂਚ ਕੀਤੀ ਗਈ ਅਤੇ 60 ਵਾਹਨ ਜ਼ਬਤ ਕੀਤੇ ਗਏ। ਕੈਬਨਿਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਾਰਵਾਈ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਰੋਪੜ, ਪਟਿਆਲਾ, ਸ਼ੰਭੂ ਅਤੇ ਜਲੰਧਰ ਦੇ ਮੋਬਾਈਲ ਵਿੰਗਾਂ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਛਾਪਾ ਲੋਹੇ ਦੇ ਕਬਾੜ ਅਤੇ ਤਿਆਰ ਮਾਲ ਨੂੰ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਕਰਨ ’ਤੇ ਕੇਂਦਰਿਤ ਸੀ ਅਤੇ ਜ਼ਬਤ ਕੀਤੇ ਗਏ ਜ਼ਿਆਦਾਤਰ ਵਾਹਨਾਂ ਵਿੱਚ ਢੋਆ-ਢੁਆਈ ਕੀਤੇ ਜਾ ਰਹੇ ਸਾਮਾਨ ਦੇ ਅਨੁਸਾਰ ਲੋੜੀਂਦੇ ਈ-ਵੇਅ ਬਿੱਲਾਂ ਦੀ ਘਾਟ ਸੀ। ਵਿੱਤ ਮੰਤਰੀ ਨੇ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਇਨ੍ਹਾਂ ਵਾਹਨਾਂ ਨੂੰ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ। -ਟਨਸ

Advertisement

Advertisement