ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਰਿੰਡਾ ਦੀ ਅਨਾਜ ਮੰਡੀ ’ਚ 600 ਬੂਟੇ ਲਗਾਏ ਜਾਣਗੇ: ਵਿਧਾਇਕ

08:40 AM Jul 17, 2024 IST
ਅਨਾਜ ਮੰਡੀ ਵਿੱਚ ਬੂਟੇ ਲਗਾਉਂਦੇ ਹੋਏ ਵਿਧਾਇਕ ਚਰਨਜੀਤ ਸਿੰਘ ਤੇ ਹੋਰ।

ਪੱਤਰ ਪ੍ਰੇਰਕ
ਮੋਰਿੰਡਾ, 16 ਜੁਲਾਈ
ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ 50 ਹਜ਼ਾਰ ਬੂਟੇ ਲਗਾਏ ਜਾਣਗੇ। ਉਹ ਅੱਜ ਬਾਗਾਂਵਾਲਾ ਬਹੁਮੰਤਵੀ ਸਹਿਕਾਰੀ ਸੁਸਾਇਟੀ ਵੱਲੋਂ ਸਥਾਨਕ ਅਨਾਜ ਮੰਡੀ ਵਿੱਚ ਬੂਟੇ ਲਗਾਉਣ ਸਮੇਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਵਿਧਾਇਕ ਨੇ ਦੱਸਿਆ ਕਿ ਮੋਰਿੰਡਾ ਦੀ ਅਨਾਜ ਮੰਡੀ ਵਿੱਚ 600 ਬੂਟੇ ਲਗਾਏ ਜਾਣਗੇ, ਇਨ੍ਹਾਂ ਦੀ ਸੰਭਾਲ ਲਈ ਜ਼ਿੰਮੇਵਾਰੀ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਨੁੱਖੀ ਹੋਂਦ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਵਾਤਾਵਰਨ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਘੱਟੋ-ਘੱਟ ਚਾਰ ਬੂਟੇ ਆਪਣੇ ਘਰਾਂ ਖੇਤਾਂ ਅਤੇ ਹੋਰ ਖਾਲੀ ਪਏ ਸਥਾਨਾਂ ’ਤੇ ਜ਼ਰੂਰ ਲਗਾਵੇ ਤਾਂ ਜੋ ਗਲੋਬਲ ਵਾਰਮਿੰਗ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਆਗੂ ਐਨਪੀ ਰਾਣਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਨਗਰ ਕੌਂਸਲ ਪ੍ਰਧਾਨ ਜਗਦੇਵ ਸਿੰਘ ਭਟੋਆ ਆਦਿ ਪਤਵੰਤੇ ਹਾਜ਼ਰ ਸਨ।

Advertisement

Advertisement