ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਲਕਾ ਸ਼ਾਮਚੁਰਾਸੀ ’ਚ 61 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ: ਡਾ ਰਵਜੋਤ

10:39 AM Oct 12, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 11 ਅਕਤੂਬਰ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ। ਇਨ੍ਹਾਂ ਦਾ ਮੰਤਵ ਲੋਕਾਂ ਨੂੰ ਹੇਠਲੇ ਪੱਧਰ ਤੱਕ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ, ਭਾਈਚਾਰਕ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੀਆਂ ਹਨ। ਸੂਬੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਉਹ ਅੱਜ ਆਪਣੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਤੇ ਹਰਪ੍ਰੀਤ ਸਿੰਘ ਧਾਮੀ ਵੀ ਹਾਜ਼ਰ ਸਨ।
ਮੰਤਰੀ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 1405 ਪੰਚਾਇਤਾਂ ਵਿੱਚੋਂ 266 ਪੰਚਾਇਤਾਂ ਅਤੇ 54 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਖ਼ਾਸ ਕਰ ਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਸਭ ਤੋਂ ਵੱਧ 61 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਇਸ ਤੋਂ ਇਲਾਵਾ ਇਸ ਹਲਕੇ ਵਿੱਚ 10 ਸਰਪੰਚ ਵੀ ਸਰਬਸੰਮਤੀ ਨਾਲ ਚੁਣੇ ਗਏ ਹਨ। ਉਨ੍ਹਾਂ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵਧਾਈ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਲਕਾ ਸ਼ਾਮਚੁਰਾਸੀ ਦਾ ਪਿੰਡ ਲੰਮੇ ਵਿਸ਼ੇਸ਼ ਤੌਰ ’ਤੇ ਜ਼ਿਕਰਯੋਗ ਹੈ, ਜਿੱਥੇ 50 ਸਾਲਾਂ ਤੋਂ ਲਗਾਤਾਰ 10 ਵਾਰ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ ਅਤੇ ਇਸ ਵਾਰ ਵੀ 11ਵੀਂ ਵਾਰ ਇਹ ਪ੍ਰੰਪਰਾ ਜਾਰੀ ਹੈ। ਇਸੇ ਤਰ੍ਹਾਂ ਪਿੰਡ ਸਿੰਗੜੀਵਾਲਾ ਵਿੱਚ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਪੰਚਾਇਤ ਦਾ ਗਠਨ ਕੀਤਾ ਗਿਆ।

Advertisement

Advertisement