ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਮਕੌਰ ਸਾਹਿਬ ਹਲਕੇ ’ਚ 61 ਫ਼ੀਸਦੀ ਵੋਟਾਂ ਪਈਆਂ

07:10 AM Jun 02, 2024 IST
ਪਿੰਡ ਰਾਏਪੁਰ ’ਚ 102 ਸਾਲਾ ਦੀਪ ਕੌਰ ਵੋਟ ਪਾ ਕੇ ਆਉਂਦੀ ਹੋਈ।

ਸੰਜੀਵ ਬੱਬੀ
ਚਮਕੌਰ ਸਾਹਿਬ, 1 ਜੂਨ
ਲੋਕ ਸਭਾ ਚੋਣਾਂ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਭਾਵੇਂ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਟੈਂਟ ਅਤੇ ਛਬੀਲ ਦਾ ਪ੍ਰਬੰਧ ਕੀਤਾ ਹੋਇਆ ਸੀ ਪਰ ਫਿਰ ਵੀ ਲੋਕਾਂ ਨੇ ਆਪਣੇ ਪੱਧਰ ’ਤੇ ਵੀ ਛਬੀਲਾਂ ਲਗਾਈਆਂ। ਇਲਾਕੇ ਦੇ ਪਿੰਡਾਂ ਕਸਬਾ ਬੇਲਾ, ਬਹਿਰਾਮਪੁਰ ਬੇਟ, ਪਿਰੋਜਪੁਰ, ਭਲਿਆਣ, ਜਟਾਣਾ, ਦਾਊਦਪੁਰ, ਬਜੀਦਪੁਰ, ਸਲਾਹਪੁਰ, ਗੱਗੋ, ਪਿੱਪਲ ਮਾਜਰਾ, ਰੁੜਕੀ, ਸੰਧੂਆਂ, ਸੈਦਪੁਰ, ਲੁਠੇੜੀ ਅਤੇ ਦੁੱਗਰੀ ਆਦਿ ’ਚ ਸ਼ਾਂਤੀ ਨਾਲ ਵੋਟਾਂ ਪਈਆਂ। ਪਹਿਲੀ ਵੋਟ ਪਾਉਣ ਵਾਲੇ ਨੌਜਵਾਨ ਵੋਟਰ ਸਨਮਾਨੇ ਗਏ।
ਐੱਸਡੀਐੱਮ ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਅੱਜ ਛੇ ਵਜੇ ਤੱਕ 61 ਫ਼ੀਸਦੀ ਤੋਂ ਵੱਧ ਵੋਟਾਂ ਪੋਲ ਹੋਈਆਂ। ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਤੇ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਵੀ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ ਤੇ ਆਪੋ-ਆਪਣੀ ਜਿੱਤ ਦਾ ਦਾਅਵਾ ਵੀ ਕੀਤਾ। ਪਿੰਡ ਰਾਏਪੁਰ ਬੂਥ ਨੰਬਰ 77 ’ਤੇ 102 ਸਾਲਾਂ ਦੀ ਬੀਬੀ ਦੀਪ ਕੌਰ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।

Advertisement

Advertisement