ਨੌਕਰੀ ਦਿਵਾਉਣ ਦੇ ਨਾਂ ’ਤੇ 62 ਹਜ਼ਾਰ ਰੁਪਏ ਠੱਗੇ
06:49 AM Apr 15, 2024 IST
Advertisement
ਚੰਡੀਗੜ੍ਹ: ਪੁਲੀਸ ਨੇ ਨੌਕਰੀ ਦਵਾਉਣ ਦੇ ਨਾਂ ’ਤੇ ਧੋਖਾਧੜੀਆਂ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਪਿੰਡ ਦੜੂਆ ਦੀ ਵਸਨੀਕ ਮੁਟਿਆਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਨੇ ਨੌਕਰੀ ਲਈ ਸੋਸ਼ਲ ਮੀਡੀਆ ਰਾਹੀ ਇਕ ਵਿਅਕਤੀ ਨੂੰ ਸੰਪਰਕ ਕੀਤਾ, ਜਿਸ ਨੇ ਉਸ ਨੂੰ ਨੌਕਰੀ ਦਵਾਉਣ ਦੇ ਲਈ 62,835 ਰੁਪਏ ਲੈ ਲਏ। ਪਰ ਬਾਅਦ ਵਿੱਚ ਨਾ ਤਾਂ ਨੌਕਰੀ ਦਵਾਈ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਹਨ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਉਕਤ ਸ਼ਿਕਾਇਤ ’ਤੇ ਅਣਪਛਾਤੇ ਨੌਜਵਾਨਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ
Advertisement
Advertisement