For the best experience, open
https://m.punjabitribuneonline.com
on your mobile browser.
Advertisement

ਲੁਧਿਆਣਾ ’ਚ 6391 ਪੰਚਾਂ ਨੇ ਅਹੁਦੇ ਦੀ ਸਹੁੰ ਚੁੱਕੀ

06:40 AM Nov 20, 2024 IST
ਲੁਧਿਆਣਾ ’ਚ 6391 ਪੰਚਾਂ ਨੇ ਅਹੁਦੇ ਦੀ ਸਹੁੰ ਚੁੱਕੀ
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਿਸਘ ਮੁੰਡੀਆਂ।
Advertisement

ਗਗਨਦੀਪ ਅਰੋੜਾ
ਲੁਧਿਆਣਾ, 19 ਨਵੰਬਰ
ਸਨਅਮੀ ਸ਼ਹਿਰ ਵਿੱਚ ਅੱਜ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੇ ਸਹੁੰ ਚੁੱਕੀ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਵੇਂ ਚੁਣੇ 6391 ਪੰਚਾਂ ਨੂੰ ਹਲਫ਼ ਦੁਆਇਆ ਤੇ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ।
ਪਿੰਡ ਧਨਾਨਸੂ ਵਿੱਚ ਹਾਈਟੈਕ ਸਾਈਕਲ ਵੈਲੀ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਅੱਜ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਆਪਣੇ ਪਿੰਡਾਂ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਦੀਆਂ ਲੋੜਾਂ ਤੇ ਉਮੀਦਾਂ ਨੂੰ ਪੂਰਾ ਕਰਨਾ ਹੁਣ ਉਨ੍ਹਾਂ ਦਾ ਫਰਜ਼ ਹੈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਪੰਜਾਬ ਸਰਕਾਰ ਹਰ ਪਿੰਡ ਦੇ ਨੁਮਾਇੰਦਿਆਂ ਦੇ ਨਾਲ ਖੜ੍ਹ ਕੇ ਕੰਮ ਕਰੇਗੀ। ਉਨ੍ਹਾਂ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਵੀ ਅਪੀਲ ਕੀਤੀ ਕਿ ਉਹ ਅੱਜ ਤੋਂ ਹੀ ਪਿੰਡ ਦੀ ਬਿਹਤਰੀ ਲਈ ਕੰਮ ਸ਼ੁਰੂ ਕਰਨ ਅਤੇ ਵਿਕਾਸ ਕਾਰਜਾਂ ਦੀਆਂ ਤਜਵੀਜ਼ਾਂ ਸਰਕਾਰ ਨੂੰ ਭੇਜਣਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੀ ਸਹੂਲਤ ਲਈ ਤੁਰੰਤ ਫੰਡ ਜਾਰੀ ਕੀਤੇ ਜਾ ਸਕਣ।
ਸ੍ਰੀ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਉੱਚ ਵਿਕਾਸ ਦੇ ਰਾਹ ’ਤੇ ਲਿਜਾਣ ਲਈ ਸਮਰਪਿਤ ਹੈ ਜਿਸ ਲਈ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪਹਿਲਾਂ ਹੀ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨ ਤਾਂ ਹੀ ਸਾਰਥਕ ਹੋਣਗੇ ਜੇਕਰ ਨਵੇਂ ਚੁਣੇ ਗਏ ਪੰਚਾਂ ਦੇ ਨਾਲ-ਨਾਲ ਸਰਪੰਚ ਵੀ ਇਸ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣਗੇ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਗਠਨ ਤੋਂ ਬਾਅਦ ਲਾਗੂ ਕੀਤੇ ਗਏ ਕਈ ਸੁਧਾਰਾਂ ਨਾਲ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਮਿਆਰੀ ਸੇਵਾਵਾਂ ਯਕੀਨੀ ਬਣਾਉਣ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚਾ ਸਥਾਪਤ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਸਿੱਖਿਆ ਅਤੇ ਸਿਹਤ ਵਿਭਾਗਾਂ ਦੇ ਬਜਟ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਖੇਡਣ ਵਤਨ ਪੰਜਾਬ ਦੀਆਂ ਪ੍ਰੋਗਰਾਮ ਰਾਹੀਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ‘ਆਪ’ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ 48 ਹਜ਼ਾਰ ਤੋਂ ਵੱਧ ਨੌਜਵਾਨ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀਆਂ ਹਾਸਲ ਕਰ ਚੁੱਕੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਿੰਡਾਂ ਦੇ ਵਿਕਾਸ ਲਈ ਸਾਰਿਆਂ ਨੂੰ ਸਾਂਝੇ ਤੌਰ ’ਤੇ ਉਪਰਾਲੇ ਕਰਨ ਦੀ ਲੋੜ ਹੈ। ਇਸ ਮੌਕੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਗੁਰਦਰਸ਼ਨ ਸਿੰਘ ਧਾਲੀਵਾਲ, ਚੇਅਰਮੈਨ ਜੋਰਾਵਰ ਸਿੰਘ ਮੁੰਡੀਆਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਤੇ ਡੀਡੀਪੀਓ ਨਵਦੀਪ ਕੌਰ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement