For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 643 ਕੇਸ ਪ੍ਰਵਾਨ

06:22 AM Apr 10, 2024 IST
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 643 ਕੇਸ ਪ੍ਰਵਾਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜਲੰਧਰ, 9 ਅਪਰੈਲ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਿਰਭਉ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਤਿਮਾਹੀ ਮੀਟਿੰਗ ਵਿੱਚ ਉਨਾਂ ਸਾਰੇ 643 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ, ਜਿਨ੍ਹਾਂ ਵਿੱਚ 31 ਮਾਰਚ 2024 ਨੂੰ ਖ਼ਤਮ ਹੋਈ ਤਿਮਾਹੀ ਦੌਰਾਨ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1, ਜਲੰਧਰ ਸਰਬਜੀਤ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਲੰਧਰ ਮੇਜਰ ਡਾ. ਅਮਿਤ ਮਹਾਜਨ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਜਲੰਧਰ ਸੁਬੇਗ ਸਿੰਘ, ਸਹਾਇਕ ਪੁਲੀਸ ਕਮਿਸ਼ਨਰ ਜਲੰਧਰ ਸਤਿੰਦਰ ਕੁਮਾਰ, ਡੀ.ਐੱਸ.ਪੀ. (ਦਿਹਾਤੀ) ਜਲੰਧਰ ਗੁਰਜੀਤਪਾਲ ਸਿੰਘ, ਸਕੱਤਰ ਡੀ.ਐਲ.ਐਸ.ਏ. ਬਲਜਿੰਦਰ ਸਿੰਘ ਮਾਨ, ਸੀ.ਜੇ.ਐਮ.ਜਲੰਧਰ ਗਗਨਦੀਪ ਕੌਰ, ਬਾਰ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਅਦਿੱਤਿਆ ਜੈਨ, ਜ਼ਿਲ੍ਹਾ ਅਟਾਰਨੀ ਜਲੰਧਰ ਅਨਿਲ ਬੋਪਾਰਾਏ ਮੌਜੂਦ ਸਨ। ਮੀਟਿੰਗ ਵਿੱਚ 11 ਮਈ ਨੂੰ ਲੱਗਣ ਵਾਲੀ ਆਗਾਮੀ ਨੈਸ਼ਨਲ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ) ਐਕਟ, 2015 ਦੇ ਉਪਬੰਧਾਂ ਦੀ ਪਾਲਣਾ ਲਈ ਵਿਸ਼ੇਸ਼ ਜੁਵੇਨਾਈਲ ਪੁਲੀਸ ਅਫ਼ਸਰਾਂ ਅਤੇ ਹੋਰ ਭਾਗੀਦਾਰਾਂ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦਾ ਫ਼ੈਸਲਾ ਵੀ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×